ਸ਼ਹੀਦ ਸੁਖਦੇਵ ਜਨਮ ਦਿਵਸ ਰਾਜ ਪੱਧਰੀ ਸਮਾਗਮ – ਸ਼ਹੀਦਾਂ ਦੀ ਕੁਰਬਾਨੀ ਨੂੰ ਹਮੇਸ਼ਾਂ ਯਾਦ ਰੱਖਣਾ ਹਰੇਕ ਦੇਸ਼ ਵਾਸੀ ਦਾ ਫਰਜ਼-ਡਿਪਟੀ ਕਮਿਸ਼ਨਰ

ਨਿਊਜ਼ ਪੰਜਾਬ

ਲੁਧਿਆਣਾ, 15 ਮਈ -ਮਹਾਨ ਸ਼ਹੀਦ ਸੁਖਦੇਵ ਜੀ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ ਅੱਜ ਸਥਾਨਕ ਜ਼ਿਲ•ਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਹਾਜ਼ਰੀ ਭਰੀ। ਇਸ ਮੌਕੇ ਸੰਖੇਪ ਸਮਾਗਮ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਅਗਰਵਾਲ ਨੇ ਕਿਹਾ ਹੈ ਕਿ ਦੇਸ਼ ਨੂੰ ਅੰਗਰੇਜ਼ਾਂ ਦੀ ਗੁਲਾਮੀ ਤੋਂ ਆਜ਼ਾਦ ਕਰਾਉਣ ਵਾਲੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾਂ ਜੀਵਤ ਰੱਖਣਾ ਅਤੇ ਆਉਣ ਵਾਲੀਆਂ ਪੀੜ•ੀਆਂ ਨੂੰ ਜਾਣੂ ਕਰਾਉਣਾ ਸਾਡਾ ਹਰੇਕ ਦੇਸ਼ ਵਾਸੀ ਦਾ ਫਰਜ਼ ਬਣਦਾ ਹੈ।
ਸ਼ਹੀਦ ਦੀ ਤਸਵੀਰ ਨੂੰ ਫੁੱਲ ਮਾਲਾਵਾਂ ਭੇਂਟ ਕਰਨ ਉਪਰੰਤ ਸ੍ਰੀ ਅਗਰਵਾਲ ਨੇ ਕਿਹਾ ਕਿ ਸ਼ਹੀਦ ਸੁਖਦੇਵ ਜੀ ਇੱਕ ਮਹਾਨ ਕ੍ਰਾਂਤੀਕਾਰੀ ਸਨ, ਜਿਨ•ਾਂ ਨੇ ਭਾਰਤ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਅਜ਼ਾਦੀ ਸੰਘਰਸ਼ ਵਿੱਚ ਅਹਿਮ ਰੋਲ ਅਦਾ ਕੀਤਾ। ਸ਼ਹੀਦ ਸੁਖਦੇਵ ਜੀ ਦੇਸ਼ ਦੇ ਉਨ•ਾਂ ਮਹਾਨ ਯੋਧਿਆਂ ਵਿੱਚ ਇੱਕ ਸੀ, ਜਿਨ•ਾਂ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ ਸਨ। ਉਨ•ਾਂ ਆਪਣੇ ਬਚਪਨ ਤੋਂ ਹੀ ਅੰਗਰੇਜ਼ ਹਾਕਮਾਂ ਵੱਲੋਂ ਭਾਰਤੀਆਂ ‘ਤੇ ਕੀਤੇ ਜਾਂਦੇ ਜੁਲਮਾਂ ਨੂੰ ਅੱਖੀਂ ਦੇਖਿਆ ਸੀ, ਜਿਸ ਕਾਰਨ ਉਹ ਆਜ਼ਾਦੀ ਦੇ ਸੰਘਰਸ਼ ਵਿੱਚ ਸ਼ਾਮਿਲ ਹੋਏ ਅਤੇ ਦੇਸ਼ ਨੂੰ ਅੰਗਰੇਜ਼ੀ ਸਾਮਰਾਜ ਤੋਂ ਮੁਕਤ ਕਰਵਾਉਣ ਦਾ ਪ੍ਰਣ ਲਿਆ।
ਉਨ•ਾਂ ਕਿਹਾ ਕਿ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਅਤੇ ਆਉਣ ਵਾਲੀਆਂ ਪੀੜੀਆਂ ਨੂੰ ਇਸ ਬਾਰੇ ਜਾਣੂ ਕਰਾਉਣ ਦੇ ਮਕਸਦ ਨਾਲ ਹੀ ਪੰਜਾਬ ਸਰਕਾਰ ਵੱਲੋਂ ਸ਼ਹੀਦ ਸੁਖਦੇਵ ਜੀ ਸਮੇਤ ਉਨ•ਾਂ ਸਾਰੇ ਸ਼ਹੀਦਾਂ ਦੀ ਯਾਦ ਵਿੱਚ ਰਾਜ ਪੱਧਰੀ ਸਮਾਗਮ ਕਰਵਾਏ ਜਾਂਦੇ ਹਨ, ਜਿਨ•ਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਸ੍ਰੀ ਅਗਰਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚੋਂ ਸਮਾਜਿਕ ਕੁਰੀਤੀਆਂ ਨੂੰ ਬਾਹਰ ਕੱਢ ਸੁੱਟਣ ਲਈ ਅੱਗੇ ਆਉਣ, ਜੋ ਕਿ ਦੇਸ਼ ਲਈ ਸ਼ਹੀਦ ਹੋਣ ਵਾਲਿਆਂ ਲਈ ਸੱਚੀ ਸ਼ਰਧਾਂਜਲੀ ਹੋਵੇਗੀ।
ਇਸ ਮੌਕੇ ਸ੍ਰ. ਇਕਬਾਲ ਸਿੰਘ ਸੰਧੂ, ਸ੍ਰੀਮਤੀ ਨੀਰੂ ਕਤਿਆਲ ਗੁਪਤਾ, ਸ੍ਰ. ਜਸਪਾਲ ਸਿੰਘ ਗਿੱਲ (ਤਿੰਨੇ ਵਧੀਕ ਡਿਪਟੀ ਕਮਿਸ਼ਨਰ), ਸ੍ਰੀ ਵੀ. ਕੇ. ਬਾਂਸਲ ਸਹਾਇਕ ਕਮਿਸ਼ਨਰ (ਜ), ਮਿਸ ਪਰਲੀਨ ਕੌਰ ਅੰਡਰ ਟ੍ਰੇਨਿੰਗ ਪੀ. ਸੀ. ਐੱਸ., ਜ਼ਿਲ•ਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ ਅਤੇ ਹੋਰ ਹਾਜ਼ਰ ਸਨ।