ਮੁੱਖ ਖ਼ਬਰਾਂਪੰਜਾਬ

ਪਾਕਿ ਡਰੋਨ ਹਮਲੇ ਵਿੱਚ ਜਖ਼ਮੀ ਸੁਖਵਿੰਦਰ ਕੌਰ ਦੀ ਮੌਤ – ਸ਼੍ਰੋਮਣੀ ਕਮੇਟੀ ਅਤੇ ਮੁੱਖ ਮੰਤਰੀ ਵੱਲੋਂ ਪਰਿਵਾਰ ਨੂੰ 5 – 5 ਲੱਖ ਰੁਪਏ ਦੀ ਆਰਥਿਕ ਮੱਦਦ 

ਨਿਊਜ਼ ਪੰਜਾਬ

ਫ਼ਿਰੋਜ਼ਪੁਰ,14 ਮਈ – ਬੀਤੇ ਦਿਨੀ ਭਾਰਤ ਪਾਕਿ ਦਰਮਿਆਨ ਵਧੇ ਤਣਾਅ ਕਾਰਨ ਹੋਏ ਡਰੋਨ ਹਮਲਿਆ ਵਿੱਚ ਫਿਰੋਜ਼ਪੁਰ ਦੇ ਪਿੰਡ ਖਾਈ ਫ਼ੇਮੇ ਕੀ ਵਿੱਚ ਜਖ਼ਮੀ ਹੋਈ ਬੀਬੀ ਸੁਖਵਿੰਦਰ ਕੌਰ ਦੀ ਇਲਾਜ ਦੌਰਾਨ ਮੌਤ ਹੋ ਗਈ, ਮੌਤ ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਅਤੇ ਪੰਜਾਬ ਸਰਕਾਰ ਨੇ ਪਰਿਵਾਰ ਦੀ ਆਰਥਿਕ ਮੱਦਦ ਕਰਦਿਆਂ ਪੰਜ – ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ

ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਇੱਕ ਵਫ਼ਦ ਅੱਜ ਇੱਥੋਂ ਦੇ ਪਿੰਡ ਖਾਈ ਫ਼ੇਮੇ ਕੀ ਵਿੱਚ ਸੁਖਵਿੰਦਰ ਕੌਰ ਦੇ ਘਰ ਪੁੱਜਾ, ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਬੀਤੇ ਦਿਨ ਮੌਤ ਹੋ ਗਈ ਸੀ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਗਿਆ ਹੈ| ਵਫ਼ਦ ਵਿੱਚ ਐੱਸਜੀਪੀਸੀ ਮੈਂਬਰ ਦਰਸ਼ਨ ਸਿੰਘ ਸ਼ੇਰਖਾਂ, ਸਤਪਾਲ ਸਿੰਘ ਤਲਵੰਡੀ ਭਾਈ, ਪ੍ਰੀਤਮ ਸਿੰਘ ਮਲਸੀਆਂ ਅਤੇ ਫ਼ਰੀਦਕੋਟ ਤੋਂ ਬੀਬੀ ਹਰਜੀਤ ਕੌਰ ਭੋਲੂਵਾਲਾ ਸ਼ਾਮਲ ਸਨ।ਵਫ਼ਦ ਨੇ ਸੁਖਵਿੰਦਰ ਕੌਰ ਦੇ ਬੇਟੇ ਜਸਵੰਤ ਸਿੰਘ ਨਾਲ ਵੀ ਮੁਲਾਕਾਤ ਕੀਤੀ ਜੋ ਇਸ ਹਮਲੇ ਵਿੱਚ ਜ਼ਖ਼ਮੀ ਹੋ ਗਿਆ ਹੈ।

——-

ਮੁੱਖ ਮੰਤਰੀ ਨੇ ਪਾਕਿਸਤਾਨੀ ਡਰੋਨ ਹਮਲੇ ਦੇ ਪੀੜਤ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ -ਰਾਜ ਸਭਾ ਮੈਂਬਰ ਸੰਜੀਵ ਅਰੋੜਾ ਵੱਲੋਂ ਵੀ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ

ਲੁਧਿਆਣਾ, 14 ਮਈ, 2025 :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਸਵੇਰੇ ਫਿਰੋਜ਼ਪੁਰ ਦੇ ਖਾਈ ਕੇ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੇ ਪਰਿਵਾਰ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 5 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਜਿਸ ਦੀ ਪਾਕਿਸਤਾਨੀ ਡਰੋਨ ਹਮਲੇ ਵਿੱਚ ਗੰਭੀਰ ਜਖ਼ਮੀ ਕਰਕੇ ਮੰਗਲਵਾਰ ਨੂੰ ਮੌਤ ਹੋ ਗਈ ਸੀ । ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੇ ਵੀ ਇਸ ਮੁਸ਼ਕਲ ਸਮੇਂ ਵਿੱਚ ਸੁਖਵਿੰਦਰ ਕੌਰ ਦੇ ਪਰਿਵਾਰ ਦੀ ਵਿੱਤੀ ਸਹਾਇਤਾ ਲਈ 2 ਲੱਖ ਰੁਪਏ ਦੇਣ ਦੀ ਘੋਸ਼ਣਾ ਕੀਤੀ।

ਹਮਲੇ ਤੋਂ ਬਾਅਦ ਸੁਖਵਿੰਦਰ ਕੌਰ, ਉਸਦੇ ਪਤੀ ਲਖਵਿੰਦਰ ਸਿੰਘ ਦੇ ਨਾਲ ਦਯਾਨੰਦ ਮੈਡੀਕਲ ਕਾਲਜ ਅਤੇ ਹਸਪਤਾਲ (ਡੀ.ਐਮ.ਸੀ.ਐਚ) ਵਿੱਚ ਇਲਾਜ ਅਧੀਨ ਸੀ। ਸੁਖਵਿੰਦਰ ਕੌਰ ਨੂੰ ਅੱਗ ਨਾਲ ਝੁਲਸਣ ਕਾਰਨ ਜਖਮ ਹੋਏ ਸਨ ਅਤੇ ਘਟਨਾ ਤੋਂ ਬਾਅਦ ਉਸਦੀ ਹਾਲਤ ਗੰਭੀਰ ਬਣੀ ਹੋਈ ਸੀ। ਡਾਕਟਰੀ ਯਤਨਾਂ ਦੇ ਬਾਵਜੂਦ ਮੰਗਲਵਾਰ ਸਵੇਰੇ ਸੁਖਵਿੰਦਰ ਕੌਰ ਅੱਗ ਨਾਲ ਝੁਲਸਣ ਕਰਕੇ ਉਹ ਜ਼ਖ਼ਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਈ। ਲਖਵਿੰਦਰ ਸਿੰਘ ਜਿਸਨੂੰ ਵੀ ਸੜਨ ਦਾ ਸਾਹਮਣਾ ਕਰਨਾ ਪਿਆ ਹੈ ਦਾ ਇਲਾਜ ਜਾਰੀ ਹੈ।

——-