ਕੈਪਟਨ ਅਮਰਿੰਦਰ ਸਿੰਘ ਵਲੋਂ ਛੋਟੇ ਉਦਯੋਗਾਂ ਨੂੰ ਮੁੜ੍ਹ ਕੰਮ ਕਰਨ ਦੀ ਇਜ਼ਾਜ਼ਤ ਦੇਣੀ ਸ਼ਲਾਘਾਯੋਗ-ਬਾਵਾ
-ਮੋਦੀ ਦੇ 20 ਲੱਖ ਕਰੋੜ ਦੇ ਰਾਹਤ ਦੇ ਗੁੰਝਲਦਾਰ ਐਲਾਨ ਨੇ ਦੇਸ਼ ਵਾਸੀਆਂ ਨੂੰ ਨਿਰਾਸ਼ਾ ਤੇ ਮਾਯੂਸੀ ਹੀ ਦਿੱਤੀ
ਨਿਊਜ਼ ਪੰਜਾਬ
ਲੁਧਿਆਣਾ, 15 ਮਈ -ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਹਰ ਵਰਗ ਦੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜੋ ਛੋਟੀਆਂ ਉਦਯੋਗਿਕ ਇਕਾਈਆਂ ਸਮੇਤ ਛੋਟੇ ਕਾਰੋਬਾਰੀਆਂ ਨੂੰ ਕਾਰੋਬਾਰ ਸ਼ੁਰੂ ਕਰਨ ਦੀ ਰਾਹਤ ਦਿੱਤੀ ਹੈ, ਇਸ ਨਾਲ ਕੰਮ ਕਰਨ ਵਾਲਿਆਂ ਨੂੰ ਜਿੱਥੇ ਰੁਜ਼ਗਾਰ ਮਿਲੇਗਾ, ਉੱਥੇ ਪੰਜਾਬ ਇੱਕ ਵਾਰ ਫਿਰ ਤੋਂ ਤਰੱਕੀ ਦੇ ਰਸਤੇ ‘ਤੇ ਅੱਗੇ ਵਧੇਗਾ।
ਬਾਵਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਦੇ 20 ਲੱਖ ਕਰੋੜ ਦੇ ਰਾਹਤ ਦੇ ਗੁੰਝਲਦਾਰ ਐਲਾਨ ਨੇ ਦੇਸ਼ ਵਾਸੀਆਂ ਨੂੰ ਨਿਰਾਸ਼ਾ ਅਤੇ ਮਾਯੂਸੀ ਹੀ ਦਿੱਤੀ ਹੈ। ਉਨ•ਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪ੍ਰਧਾਨ ਜ਼ਰੂਰਤ ਮੰਦ ਕੋਰੋਨਾ ਤੋਂ ਪੀੜਤ ਲੋਕਾਂ ਦੇ ਖਾਤਿਆਂ ਚ ਮੱਦਦ ਪਾਉਣ ਦਾ ਐਲਾਨ ਕਰਦੇ ਕਿਉਂਕਿ ਅੱਜ ਦੇਸ਼ ਦਾ ਹਰ ਪੰਜਵਾਂ ਵਿਅਕਤੀ ਗ਼ਰੀਬੀ ਰੇਖਾ ਤੋਂ ਹੇਠਾਂ ਰਹਿਣ ਲਈ ਮਜਬੂਰ ਹੈ । ਗੁੰਮਰਾਹ ਭਰਪੂਰ ਜਮਾ ਖਰਚ ਦੇ ਇਲਾਵਾ ਕੁਝ ਵੀ ਨਹੀਂ।
ਬਾਵਾ ਨੇ ਇਸ ਸਮੇਂ ਦੇਸ਼ ਦੇ ਮਹਾਨ ਸਪੂਤ ਸੁਖਦੇਵ ਥਾਪਰ ਦੇ ਜਨਮ ਦਿਵਸ ਤੇ ਸ਼ਰਧਾ ਦੇ ਫੁੱਲ ਅਰਪਿਤ ਕਰਦਿਆਂ ਕਿਹਾ ਕਿ ਅੱਜ ਜ਼ਰੂਰਤ ਹੈ ਮਹਾਨ ਦੇਸ਼ ਭਗਤਾਂ ਦੇ ਸੁਪਨਿਆਂ ਦਾ ਭਾਰਤ ਬਣਾਉਣ ਲਈ ਨੌਜਵਾਨ ਨੌਜਵਾਨ ਪੀੜ•ੀ ਅਹਿਮ ਭੂਮਿਕਾ ਨਿਭਾਉਣ ਲਈ ਅੱਗੇ ਆਵੇ।