ਸੀ.ਬੀ.ਐਸ.ਸੀ. 12ਵੀਂ ਪ੍ਰੀਖਿਆ ‘ਚ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਕਈ ਵਿਦਿਆਰਥੀ ਆਏ ਮੈਰਿਟ ਲਿਸਟ ਵਿੱਚ – ਮਾਪਿਆਂ, ਸਕੂਲ ਤੇ ਸ਼ਹਿਰ ਦਾ ਨਾਮ ਕੀਤਾ ਰੋਸ਼ਨ 

ਨਿਊਜ਼ ਪੰਜਾਬ

ਲੁਧਿਆਣਾ, 15 ਮਈ, 2025 : ਸੀ.ਬੀ.ਐਸ.ਸੀ. ਬੋਰਡ ਵੱਲੋਂ ਬਾਰਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ ਲੁਧਿਆਣਾ ਦੇ ਕਈ ਵਿਦਿਆਰਥੀ ਮੈਰਿਟ ਲਿਸਟ ਵਿੱਚ ਸ਼ਾਮਲ ਹੋ ਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ, ਵਿਦਿਆਰਥੀਆਂ ਨੇ 99.2 ਪ੍ਰਤੀਸ਼ਤ ਤੱਕ ਅੰਕ ਹਾਸਲ ਕੀਤੇ ਹਨ

ਵਿਦਿਆਰਥੀ ਨਵਰਾਜ ਸਿੰਘ ਨੇ ਬਾਰਵੀਂ ਜਮਾਤ (ਕਾਮਰਸ) ਵਿੱਚੋਂ 97 ਪ੍ਰਤੀਸ਼ਤ ਨੰਬਰ ਲੈ ਕੇ ਮਾਪਿਆਂ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ।

 ਕਾਬਿਲੇਗੌਰ ਹੈ ਕਿ ਨਵਰਾਜ ਸਿੰਘ ਦੇ ਪਿਤਾ ਡਾ. ਜਸਬੀਰ ਸਿੰਘ ਫਾਰਮਾਸਿਸਟ ਅਫਸਰ ਸੰਗੋਵਾਲ ਵਿਖੇ ਸੇਵਾ ਨਿਭਾਅ ਰਹੇ ਹਨ ਅਤੇ ਮਾਤਾ ਰਾਜਿੰਦਰ ਪਾਲ ਕੌਰ ਦਫਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿੱਚ ਸਟੈਨੋ ਦੇ ਅਹੁੱਦੇ ‘ਤੇ ਤਾਇਨਾਤ ਹਨ। ਨਵਰਾਜ ਸਿੰਘ ਦੇ ਮਾਤਾ ਰਾਜਿੰਦਰ ਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਵੱਲੋਂ ਅਜਿਹਾ ਸ਼ਾਨਦਾਰ ਅਤੇ ਪ੍ਰਸ਼ੰਸਾਯੋਗ ਨਤੀਜਾ ਪ੍ਰਾਪਤ ਕਰਨ ‘ਤੇ ਉਨ੍ਹਾਂ ਲਈ ਬਹੁਤ ਮਾਣ ਅਤੇ ਖੁਸ਼ੀ ਦੀ ਗੱਲ ਹੈ। ਰਾਜਿੰਦਰ ਕੌਰ ਨੂੰ ਸਾਥੀ ਕਰਮਚਾਰੀਆਂ ਵੱਲੋਂ ਬੇਟੇ ਦੀ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਭਵਿੱਖ ਵਿੱਚ ਲੰਬੀਆਂ ਪੁਲਾਂਘਾ ਪੁੱਟਣ ਦੀ ਕਾਮਨਾ ਕੀਤੀ।

ਸਕੂਲ ਵਿੱਚੋਂ ਇਹ ਵਿਦਿਆਰਥੀ ਪਹਿਲੇ ਸਥਾਨ ‘ਤੇ ਰਹੇ ਹਨ

ਗੁਰੂ ਨਾਨਕ ਇੰਟਰਨੈਸ਼ਨਲ ਪਬਲਿਕ ਸਕੂਲ ਮਾਡਲ ਟਾਊਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਗੁਰਮੰਤ ਕੌਰ ਨੇ ਵਧੇਰੇ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸਕੂਲ ਦੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਇਸੇ ਤਰ੍ਹਾਂ ਸਖ਼ਤ ਮਿਹਨਤ ਕਰਕੇ ਸਕੂਲ ਦਾ ਨਾਮ ਰੋਸ਼ਨ ਕਰਨ ਲਈ ਪ੍ਰੇਰਿਤ ਕੀਤਾ।