ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਕੈਬਨਿਟ ਮੰਤਰੀਆਂ ਵੱਲੋਂ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਨਿਊਜ਼ ਪੰਜਾਬ
ਚੰਡੀਗੜ•, 15 ਮਈ: ਪੰਜਾਬ ਦੇ ਵਿੱਤ ਮੰਤਰੀ ਸ੍ਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸ. ਗੁਰਦਾਸ ਸਿੰਘ ਬਾਦਲ (ਸਾਬਕਾ ਮੈਂਬਰ ਪਾਰਲੀਮੈਂਟ) ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ, ਡਿਪਟੀ ਸਪੀਕਰ ਤੇ ਸਾਰੇ ਕੈਬਨਿਟ ਮੰਤਰੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
                                                             ਆਪਣੇ ਸ਼ੋਕ ਸੁਨੇਹੇ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ, ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸਾਧੂ ਸਿੰਘ ਧਰਮਸੋਤ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਚਰਨਜੀਤ ਸਿੰਘ ਚੰਨੀ, ਅਰੁਨਾ ਚੌਧਰੀ, ਰਜ਼ੀਆ ਸੁਲਤਾਨਾ, ਓਮ ਪ੍ਰਕਾਸ਼ ਸੋਨੀ, ਰਾਣਾ ਗੁਰਮੀਤ ਸਿੰਘ ਸੋਢੀ, ਸੁਖਜਿੰਦਰ ਸਿੰਘ ਰੰਧਾਵਾ, ਗੁਰਪ੍ਰੀਤ ਸਿੰਘ ਕਾਂਗੜ, ਸੁਖਬਿੰਦਰ ਸਿੰਘ ਸਰਕਾਰੀਆ, ਬਲਬੀਰ ਸਿੰਘ ਸਿੱਧੂ, ਵਿਜੇ ਇੰਦਰ ਸਿੰਗਲਾ, ਸੁੰਦਰ ਸ਼ਾਮ ਅਰੋੜਾ ਅਤੇ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਗੁਰਦਾਸ ਸਿੰਘ ਬਾਦਲ ਦੇ ਦੇਹਾਂਤ ਨਾਲ ਪਰਿਵਾਰ ਨੂੰ ਵੱਡਾ ਘਾਟਾ ਪਿਆ ਹੈ।
                                                              ਸਾਰੇ ਆਗੂਆਂ ਨੇ ਮਨਪ੍ਰੀਤ ਸਿੰਘ ਬਾਦਲ ਨਾਲ ਦੁੱਖ ਸਾਂਝਾ ਕਰਦਿਆਂ  ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।