ਲੁਧਿਆਣਾ

ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਪੰਜਵਾਂ ਕੀਰਤਨ ਸਮਾਗਮ ਗੁ. ਸ਼੍ਰੀ ਗੁਰੂ ਸਿੰਘ ਸਭਾ ਦੁਗਰੀ ਵਿਖ਼ੇ 18 ਮਈ ਨੂੰ ਹੋਵੇਗਾ – ਬੈਨੀਪਾਲ   

ਨਿਊਜ਼ ਪੰਜਾਬ

ਲੁਧਿਆਣਾ, 17 ਮਈ – ਗੁਰੂ ਅਮਰਦਾਸ ਜੀ ਦਾ ਪ੍ਰਕਾਸ ਪੂਰਬ ਗੁਰਦੁਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1 ਵਿਖੇ ਪੰਜਵਾਂ ਕੀਰਤਨ ਦਰਬਾਰ ਬੜੀ ਸ਼ਰਧਾ ਅਤੇ ਭਾਵਨਾ ਨਾਲ ਗੁਰੂ ਅਮਰਦਾਸ ਸੇਵਾ ਸੋਸਾਇਟੀ ਦੇ ਨਿੱਘੇ ਸਹਿਯੋਗ ਸਦਕਾ ਮਿਤੀ 18 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਪੰਥ ਪ੍ਰਸਿੱਧ ਪ੍ਰਚਾਰਕ ਅਤੇ ਕੀਰਤਨੀ ਜੱਥੇ ਹਾਜ਼ਰੀ ਭਰਨਗੇ ਅਤੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰਨਗੇ। ਐਤਵਾਰ ਅੰਮ੍ਰਿਤ ਵੇਲੇ ਤੋਂ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਵੇਗਾ ਅਤੇ ਆਸਾ ਜੀ ਦੀ ਵਾਰ ਦਾ ਕੀਰਤਨ ਗੁਰੂ ਘਰ ਦੇ ਹਜ਼ੂਰੀ ਰਾਗੀ ਸੰਗਤਾਂ ਨੂੰ ਸ੍ਰਵਨ ਕਰਵਾਉਣਗੇ ਬਾਅਦ ਵਿੱਚ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕੀਤੇ ਜਾਣਗੇ। ਗਿਆਨੀ ਹਰਪ੍ਰੀਤ ਸਿੰਘ ਜੀ ਲੁੱਧਿਆਣੇ ਵਾਲੇ ਸੰਗਤਾਂ ਨੂੰ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਅਤੇ ਜੀਵਨੀ ਵਾਰੇ ਵਿਸਥਾਰ ਨਾਲ ਚਾਨਣਾ ਪਾਉਣਗੇ। 8 ਵੱਜੇ ਤੋਂ 10 ਵੱਜੇ ਤੱਕ ਬੀਬੀ ਭਾਨੀ ਜੀ ਭਲਾਈ ਕੇਂਦਰ ਵਾਲੀਆਂ ਦਾ ਕੀਰਤਨੀ ਜੱਥਾ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕਰੇਗਾ। ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁਟ ਵਰਤਇਆ ਜਾਵੇਗਾ। ਸ਼ਾਮ ਦੇ ਸਮਾਗਮਾ ਵਿੱਚ ਗਿਆਨੀ ਸੰਦੀਪ ਸਿੰਘ ਜੀ ਜਵੱਦੀ ਸਾਹਿਬ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ ਦੀ ਕਥਾ ਸ੍ਰਵਨ ਕਰਵਾਓਣਗੇ ਅਤੇ ਰਹਿਰਾਸ ਤੋਂ ਬਾਅਦ ਗੁਰੂ ਘਰ ਦੇ ਹਜ਼ੂਰੀ ਰਾਗੀ ਕੀਰਤਨ ਸ੍ਰਵਨ ਕਰਵਾਉਣਗੇ ਅਤੇ ਏਨਾ ਤੋਂ ਬਾਅਦ ਰਾਤ 7/15 ਵੱਜੇ ਤੋਂ 8/30 ਵੱਜੇ ਤੱਕ ਭਾਈ ਸੁਖਜੀਤ ਸਿੰਘ ਜੀ ਕੋਹਾੜਕਾ ਅਤੇ ਰਾਤ 8/30 ਤੋਂ 10 ਵੱਜੇ ਮੀਰੀ ਪੀਰੀ ਖਾਲਸਾ ਜਗਾਧਰੀ ਵਾਲੇ ਕੀਰਤਨ ਦੀਆਂ ਛਹਿਬਰਾਂ ਲਾਉਣਗੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕੇ ਲੰਗਰ ਅਤੁਟ ਵਰਤਾਏ ਜਾਣਗੇ ਅਤੇ ਮਾਤਾ ਵਿਪਨਪ੍ਰੀਤ ਕੌਰ ਜੀ ਵਿਸ਼ੇਸ ਤੋਰ ਤੇ ਸਮਾਗਮਾਂ ਵਿੱਚ ਹਾਜ਼ਰੀ ਭਰਨਗੇ।

ਸੰਗਤਾਂ ਨੂੰ ਬੇਨਤੀ 

ਕਿ ਹੁਮ ਹੁਮਾਕੇ ਪੈਂਚੋ ਅਤੇ ਆਪਣਾ ਜੀਵਨ ਸਫਲਾਂ ਕਰੋ। ਮੀਟਿੰਗ ਵਿੱਚ ਹਾਜ਼ਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੇਅਰਮੈਨ ਬਲਜੀਤ ਸਿੰਘ ਸੇਠੀ ਪ੍ਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਡਾਕਟਰ ਪ੍ਰੇਮ ਸਿੰਘ ਚਾਵਲਾ ਬਲਬੀਰ ਸਿੰਘ ਸਰਬਜੀਤ ਸਿੰਘ ਚਗਰ ਜਗਮੋਹਨ ਸਿੰਘ ਕਿਰਪਾਲ ਸਿੰਘ ਕਾਲੜਾ ਅਤੇ ਸਮੂੰਹ ਮੈਂਬਰ ਗੁਰਦੁਵਾਰਾ ਕਮੇਟੀ