ਨਿਫ਼ਟ ਵੱਲੋਂ ਵਿਦਿਆਰਥੀਆਂ ਲਈ ਵੈਬੀਨਾਰ ਦਾ ਆਯੋਜਨ
ਨਿਊਜ਼ ਪੰਜਾਬ
ਲੁਧਿਆਣਾ, 15 ਮਈ -ਕੋਵਿਡ 19 ਕਾਰਨ ਕਈ ਤਰ•ਾਂ ਦੀਆਂ ਗਤੀਵਿਧੀਆਂ ਰੁਕ ਗਈਆਂ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਨਾਰਦਰਨ ਇੰਡੀਆ ਇੰਸਟੀਚਿਊਟ ਆਫ਼ ਫੈਸ਼ਨ ਟੈਕਨਾਲੋਜੀ (ਨਿਫਟ) ਵੱਲੋਂ ਆਪਣੇ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸੇ ਸੰਬੰਧ ਵਿੱਚ ਵਿਦਿਆਰਥੀਆਂ ਲਈ ‘ਇੰਸਪੀਰੇਸ਼ਨ ਐਂਡ ਇੰਪੈਕਟ ਆਫ਼ ਆਰਟ ਆਨ ਫੈਸ਼ਨ’ ਵਿਸ਼ੇ ‘ਤੇ ਵੈਬੀਨਾਰ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਡਿਜ਼ਾਈਨਰ ਸ੍ਰੀ ਗੁਰੰਗ ਸ਼ਾਹ ਨੇ ਇਸ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਇਆ। ਇਸ ਵੈਬੀਨਾਰ ਨੂੰ ਨਿਫ਼ਟ ਦੇ ਵਿਭਾਗ ਮੁੱਖੀ ਮਿਸ ਰਾਜਵਿੰਦਰ ਕੌਰ ਨੇ ਕੋਆਰਡੀਨੇਟ ਕੀਤਾ। ਇਸ ਵੈਬੀਨਾਰ ਵਿੱਚ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸੈਂਕੜੇ ਲੋਕਾਂ ਨੇ ਹਿੱਸਾ ਲਿਆ।
ਰਾਜਵਿੰਦਰ ਕੌਰ ਨੇ ਦੱਸਿਆ ਕਿ ਜ਼ਿਲ•ਾ ਉਦਯੋਗ ਕੇਂਦਰ ਦੇ ਜਨਰਲ ਮੈਨੇਜਰ ਅਤੇ ਨਿਫਟ ਦੇ ਇੰਚਾਰਜ ਸ੍ਰੀ ਮਹੇਸ਼ ਖੰਨਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਡਾ. ਪੂਨਮ ਅਗਰਵਾਲ ਠਾਕੁਰ ਨੇ ਇਹ ਵੈਬੀਨਾਰ ਦਾ ਪ੍ਰਬੰਧ ਕਰਨ ਲਈ ਸਮੂਹ ਫੈਕਲਟੀ ਦਾ ਧੰਨਵਾਦ ਕਰਦਿਆਂ ਦੱਸਿਆ ਕਿ ਦਾਖ਼ਲਿਆਂ ਦੀ ਪ੍ਰਕਿਰਿਆ ਜਾਰੀ ਹੈ, ਜੋ ਕਿ 22 ਮਈ, 2020 ਤੱਕ ਜਾਰੀ ਰਹੇਗੀ। ਉਨ•ਾਂ ਦੱਸਿਆ ਕਿ ਵਿਦਿਆਰਥੀ www.niiftindia.com ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।