ਲੈਫਟੀਨੈਂਟ ਜਨਰਲ (ਸੇਵਾਮੁਕਤ) ਟੀ. ਐੱਸ. ਸ਼ੇਰਗਿੱਲ ਵੱਲੋਂ ਪ੍ਰਸਾਸ਼ਨ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਸਮੀਖਿਆ ਮੀਟਿੰਗ
ਨਿਊਜ਼ ਪੰਜਾਬ
ਲੁਧਿਆਣਾ, 15 ਮਈ -ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ੍ਰੀ ਟੀ. ਐੱਸ. ਸ਼ੇਰਗਿੱਲ ਨੇ ਅੱਜ ਸਥਾਨਕ ਬਚਤ ਭਵਨ ਵਿਖੇ ਜ਼ਿਲ•ਾ ਪ੍ਰਸਾਸ਼ਨ ਦੇ ਅਧਿਕਾਰੀਆਂ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ੍ਰੀ ਸ਼ੇਰਗਿੱਲ ਨੇ ਕਰਫਿਊ ਲੌਕਡਾਊਨ ਦੇ ਚੱਲਦਿਆਂ ਗਾਰਡੀਅਨਜ਼ ਆਫ਼ ਗਵਰਨੈਂਸ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
ਸ੍ਰੀ ਸ਼ੇਰਗਿੱਲ ਨੇ ਜ਼ਿਲ•ਾ ਪ੍ਰਸਾਸ਼ਨ ਅਤੇ ਗਾਰਡੀਅਨਜ਼ ਆਫ਼ ਗਵਰਨੈਂਸ ਦੇ ਜ਼ਿਲ•ਾ ਮੁੱਖੀ ਕਰਨਲ (ਸੇਵਾਮੁਕਤ) ਐੱਚ. ਐੱਸ. ਕਾਹਲੋਂ ਨੂੰ ਕਿਹਾ ਕਿ ਉਹ ਗਾਰਡੀਅਨਜ਼ ਆਫ਼ ਗਵਰਨੈਂਸ ਦੀ ਸੂਚੀ ਤਿਆਰ ਕਰਨ ਜਿਨ•ਾਂ ਨੇ ਇਸ ਦੌਰ ਦੇ ਦੌਰਾਨ ਵਧੀਆ ਕਾਰਗੁਜ਼ਾਰੀ ਦਿਖਾਈ ਹੈ ਤਾਂ ਜੋ ਇਸ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਜਾਣੂ ਕਰਵਾਇਆ ਜਾ ਸਕੇ।
ਉਨ•ਾਂ ਦੱਸਿਆ ਕਿ ਇਸ ਗੱਲ ਦੇ ਬਾਵਜੂਦ ਕਿ ਜਿਆਦਾਤਰ ਗਾਰਡੀਅਨਜ਼ ਆਫ਼ ਗਵਰਨੈਂਸ 55 ਸਾਲ ਦੀ ਉਮਰ ਤੋਂ ਵੱਡੇ ਹਨ, ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਉਹ ਮੰਡੀਆਂ, ਬੈਂਕਾਂ, ਗੋਦਾਮਾਂ ਅਤੇ ਹੋਰ ਖੁੱਲ•ੇ ਸਥਾਨਾਂ ‘ਤੇ ਡਿਊਟੀ ਨਿਭਾਉਂਦੇ ਰਹੇ। ਉਨ•ਾਂ ਗਾਰਡੀਅਨਜ਼ ਆਫ਼ ਗਵਰਨੈਂਸ ਨੂੰ ਅਪੀਲ ਕੀਤੀ ਕਿ ਉਹ ਆਪਣੀ ਫੀਡਬੈਕ ਭੇਜਣੀ ਲਗਾਤਾਰ ਜਾਰੀ ਰੱਖਣ ਤਾਂ ਜੋ ਇਹ ਸਮੇਂ-ਸਮੇਂ ਸਿਰ ਮੁੱਖ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ ਜਾ ਸਕਣ।
ਇਸ ਮੌਕੇ ਉਨ•ਾਂ ਲੋੜਵੰਦ ਲੋਕਾਂ ਨੂੰ ਵੰਡੇ ਜਾ ਰਹੇ ਰਾਸ਼ਨ ਦੇ ਕੰਮ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰ. ਇਕਬਾਲ ਸਿੰਘ ਸੰਧੂ, ਵਧੀਕ ਡਿਪਟੀ ਕਮਿਸ਼ਨਰ ਪੁਲਿਸ (ਸਥਾਨਕ) ਸ੍ਰੀ ਦੀਪਕ ਪਰੀਕ, ਓ. ਐੱਸ. ਡੀ. ਸ੍ਰ. ਕਰਨਵੀਰ ਸਿੰਘ ਅਤੇ ਹੋਰ ਹਾਜ਼ਰ ਸਨ।