ਹੈਦਰਾਬਾਦ ਦੇ ਚਾਰਮੀਨਾਰ ਨੇੜੇ ਇੱਕ ਇਮਾਰਤ’ਚ ਲੱਗੀ ਭਿਆਨਕ ਅੱਗ, 17 ਲੋਕਾਂ ਦੀ ਹੋਈ ਦਰਦਨਾਕ ਮੌਤ, PM ਮੋਦੀ ਨੇ ਮੁਆਵਜ਼ੇ ਦਾ ਕੀਤਾ ਐਲਾਨ
ਨਿਊਜ਼ ਪੰਜਾਬ
18 ਮਈ 2025
ਅੱਜ ਐਤਵਾਰ (18 ਮਈ) ਸਵੇਰੇ ਹੈਦਰਾਬਾਦ ਦੇ ਚਾਰਮੀਨਾਰ ਨੇੜੇ ਗੁਲਜ਼ਾਰ ਹਾਊਸ ਦੀ ਇੱਕ ਇਮਾਰਤ ਵਿੱਚ ਲੱਗੀ ਭਿਆਨਕ ਅੱਗ ਵਿੱਚ 17 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਏ ਰੇਵੰਤ ਰੈਡੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਤੇ ਸੀਨੀਅਰ ਅਧਿਕਾਰੀਆਂ ਨੂੰ ਇਮਾਰਤ ਵਿੱਚ ਫਸੇ ਲੋਕਾਂ ਨੂੰ ਬਚਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ
ਪ੍ਰਧਾਨ ਮੰਤਰੀ ਮੋਦੀ ਨੇ ਵੀ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ। ਪੀਐਮ ਮੋਦੀ ਨੇ ਟਵੀਟ ਕੀਤਾ, ਤੇਲੰਗਾਨਾ ਦੇ ਹੈਦਰਾਬਾਦ ਵਿੱਚ ਅੱਗ ਲੱਗਣ ਦੀ ਘਟਨਾ ਵਿੱਚ ਲੋਕਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਪ੍ਰਤੀ ਮੇਰੀ ਸੰਵੇਦਨਾ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਹਰੇਕ ਮ੍ਰਿਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।