ਮੁੱਖ ਖ਼ਬਰਾਂਭਾਰਤ

ਲਵਲੀ ਪ੍ਰੋਫੈਸ਼ਨਲ ਯੂਨੀਵਰਸਿਤੀ ‘ਚ ਵਿਦਿਆਰਥਣ ਦੀ ਮੌਤ;ਹੋਸਟਲ ਦੀ ਇਮਾਰਤ ਤੋਂ ਲੜਕੀ ਨੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਨਿਊਜ਼ ਪੰਜਾਬ

ਕਪੂਰਥਲਾ ,18 ਮਈ 2025

ਕਪੂਰਥਲਾ ਵਿੱਚ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਦੇ ਹੋਸਟਲ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ। ਕਰਨਾਟਕ ਦੀ ਰਹਿਣ ਵਾਲੀ ਆਕਾਂਕਸ਼ਾ ਨੇ ਹੋਸਟਲ ਦੀ ਸੱਤਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ। ਉਹ ਯੂਨੀਵਰਸਿਟੀ ਦੀ ਸਾਬਕਾ ਵਿਦਿਆਰਥੀ ਸੀ।ਜਾਣਕਾਰੀ ਮੁਤਾਬਕ ਅਕਾਂਕਸ਼ਾ ਇਸ ਸਮੇਂ ਦਿੱਲੀ NCR ‘ਚ ਇਕ ਕੰਪਨੀ ‘ਚ ਕੰਮ ਕਰ ਰਹੀ ਸੀ। ਉਹ ਕੁਝ ਦਿਨ ਪਹਿਲਾਂ ਆਪਣੇ ਇਕ ਦੋਸਤ ਨੂੰ ਮਿਲਣ ਯੂਨੀਵਰਸਿਟੀ ਆਈ ਸੀ। ਇਹ ਘਟਨਾ ਸ਼ਨੀਵਾਰ ਦੁਪਹਿਰ ਨੂੰ ਵਾਪਰੀ। ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਐਸਐਸਪੀ ਕਪੂਰਥਲਾ ਗੌਰਵ ਤੁਰਾ ਨੇ ਘਟਨਾ ਦੀ ਪੁਸ਼ਟੀ ਕੀਤੀ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਫਗਵਾੜਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਲੜਕੀ ਦੇ ਪਰਿਵਾਰ ਵਾਲਿਆਂ ਨੂੰ ਸੂਚਨਾ ਦੇ ਦਿੱਤੀ ਗਈ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।