ਜਿਲ੍ਹਾ ਪ੍ਰਸਾਸ਼ਨ ਵਲੋਂ ਫੇਸ ਬੁਕੀਆਂ ਅਤੇ ਵੈਟਸ-ਐਪ ਦੇ ਸ਼ੁਕੀਨਾਂ ਨੂੰ ਕੀਤਾ ਸੁਚੇਤ – ਡਿਪਟੀ ਕਮਿਸ਼ਨਰ ਨੇ ਕਿਹਾ ਸਾਰੇ ਫੈਂਸਲੇ ਲੁਧਿਆਣਾ ਵਾਸਤੇ ਨਹੀਂ ਹੁੰਦੇ – ਪੜ੍ਹੋ ਤੇ ਸੁਣੋ ਹੋਰ ਕੀ ਕੀ ਕਿਹਾ

ਲੁਧਿਆਣਾ ਵਿੱਚ 24 ਮਰੀਜ਼ ਠੀਕ ਹੋ ਚੁੱਕੇ ਹਨ – ਅੱਜ  ਲੁਧਿਆਣਾ ਦੇ 11 ਮਰੀਜ਼ਾਂ ਨੂੰ ਮਿਲੀ ਛੁੱਟੀ

ਪਰਵਾਸੀ ਮਜ਼ਦੂਰਾਂ ਨੂੰ ਲੈ ਕੇ ਅੱਜ ਤੱਕ 50 ਟ੍ਰੇਨਾਂ ਗਈਆਂ- ਡਿਪਟੀ ਕਮਿਸ਼ਨਰ ਨੇ ਸਾਰਿਆਂ ਦਾ ਕੀਤਾ ਧੰਨਵਾਦ

ਨਿਊਜ਼ ਪੰਜਾਬ

ਲੁਧਿਆਣਾ , 15 ਮਈ – ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਸਪਸ਼ਟ ਕੀਤਾ ਕਿ ਸ਼ਹਿਰ ਵਿਚ ਰੈਸਟੋਰੈਂਟ ਸਮੇਤ ਕਿਸੇ ਵੀ ਹੋਰ ਨਵੀਆਂ ਦੁਕਾਨਾਂ ਨੂੰਖੋਲ੍ਹਣਦੀ ਇਜ਼ਾਜ਼ਤ ਨਹੀਂ ਦਿਤੀ ਗਈ , ਉਨ੍ਹਾਂ ਕਿਹਾ ਕਿ ਪਹਿਲਾ ਛੋਟ ਦਿਤੀਆਂ ਦੁਕਾਨਾਂ ਹੀ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਖੁਲਣਗੀਆਂ |

ਉਨ੍ਹਾਂ ਕਿਹਾ ਕਿ ਰੈਸਟੋਰੈਂਟ ਸਿਰਫ ਸ਼ਾਮ 6 ਵਜੇ ਤੱਕ ਹੋਮ ਡਿਲਵਰੀ ਹੀ ਕਰ ਸਕਣਗੇ | ਉਨ੍ਹਾਂ ਸ਼ੋਸ਼ਲ ਮੀਡੀਆ ਦੇ ਉਨ੍ਹਾਂ ਲੋਕਾਂ ਨੂੰ ਵਾਰਨਿੰਗ ਦਿਤੀ ਜੋ ਕੋਈ ਵੀ ਸਰਕਾਰੀ ਆਰਡਰ ਵੇਖਦੇ ਹਨ ਉਹ ਗਰੁਪ ਵਿਚ ਪਾ ਦਿੰਦੇ ਹਨ ਇਹ ਨਹੀਂ ਵੇਖਦੇ ਕਿ ਇਹ ਕਿਹੜੇ ਸ਼ਹਿਰ ਲਈ ਹੈ | ਉਨ੍ਹਾਂ ਕਿਹਾ ਕਿ ਕੋਈ ਵੀ ਸਰਕਾਰੀ ਆਰਡਰ ਇਸ ਤਰ੍ਹਾਂ ਨਾ ਪਾਏ ਜਾਣ ,ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਦੇ ਹੁਕਮ ਵੇਖੇ ਜਾਣ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰੀ ਫੈਂਸਲੇ ਹਰ ਜਿਲੇ ਦੀ ਸਥਿਤੀ ਅਨੁਸਾਰ ਹੀ ਲਾਗੂ ਹੋਣੇ ਹਨ | ਇਥੇ ਜ਼ਿਕਰਯੋਗ ਹੈ ਕਿ ਲੁਧਿਆਣਾ ਰੈੱਡ ਜ਼ੋਨ ਵਿਚ ਹੈ ਅਤੇ ਬਾਕੀ ਦੇ ਸ਼ਹਿਰ ਵੱਖ-ਵੱਖ ਜ਼ੋਨਾਂ ਵਿਚ ਵੰਡੇ ਹੋਣ ਕਾਰਨ ਫੈਂਸਲੇ ਲਾਗੂ ਕੀਤੇ ਜਾਂਦੇ ਹਨ |

ਖੁਸ਼ਖ਼ਬਰੀ, ਅੱਜ  ਲੁਧਿਆਣਾ ਦੇ 11 ਮਰੀਜ਼ਾਂ ਨੂੰ ਮਿਲੀ ਛੁੱਟੀ
-ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਲੁਧਿਆਣਾ ਤੋਂ 50ਵੀਂ ਰੇਲ ਪ੍ਰਵਾਸੀ ਲੋਕਾਂ ਨੂੰ ਲੈ ਕੇ ਰਵਾਨਾ
-ਯਾਤਰੀਆਂ ਨੂੰ ਜਾਅਲੀ ਟਿਕਟਾਂ ਵੇਚਣ ਵਾਲੇ 2 ਵਿਅਕਤੀ ਗ੍ਰਿਫ਼ਤਾਰ
-ਲੋਕ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ, ਜ਼ਿਲ•ਾ ਪ੍ਰਸਾਸ਼ਨ ਦੇ ਸੋਸ਼ਲ ਮੀਡੀਆ ਨਾਲ ਜੁੜਨ ਦਾ ਸੱਦਾ
ਲੁਧਿਆਣਾ, 15 ਮਈ -ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਜ਼ਿਲ•ਾ ਲੁਧਿਆਣਾ ਵਿੱਚ 24 ਮਰੀਜ਼ ਠੀਕ ਹੋ ਚੁੱਕੇ ਹਨ, ਜੋ ਕਿ ਇੱਕ ਬਹੁਤ ਹੀ ਵੱਡੀ ਖੁਸ਼ਖ਼ਬਰੀ ਹੈ। ਉਨ•ਾਂ ਦੱਸਿਆ ਕਿ ਅੱਜ ਠੀਕ ਹੋਣ ਵਾਲਿਆਂ ਵਿੱਚ 4 ਕੋਟਾ ਤੋਂ ਵਾਪਸ ਲਿਆਂਦੇ ਵਿਦਿਆਰਥੀ ਹਨ ਅਤੇ 7 ਨੰਦੇੜ ਤੋਂ ਵਾਪਸ ਲਿਆਂਦੇ ਸ਼ਰਧਾਲੂ ਹਨ। ਉਨ•ਾਂ ਦੱਸਿਆ ਕਿ ਅੱਜ 17 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਅੱਜ ਤੱਕ ਜ਼ਿਲ•ਾ ਲੁਧਿਆਣਾ ਵਿੱਚ 4599 ਨਮੂਨੇ ਲਏ ਗਏ ਹਨ, ਜਿਨ•ਾਂ ਵਿੱਚੋਂ 4186 ਦੀ ਰਿਪੋਰਟ ਪ੍ਰਾਪਤ ਹੋ ਚੁੱਕੀ ਹੈ। ਜ਼ਿਲ•ਾ ਲੁਧਿਆਣਾ ਨਾਲ ਸੰਬੰਧਤ 146 ਨਮੂਨੇ ਪਾਜ਼ੀਟਿਵ ਆਏ ਹਨ, ਜਦਕਿ ਬਾਕੀ ਜ਼ਿਲਿ•ਆਂ ਨਾਲ ਸੰਬੰਧਤ ਮਾਮਲਿਆਂ ਦੀ ਗਿਣਤੀ 59 ਹੈ। ਹੁਣ ਤੱਕ 24 ਮਰੀਜ਼ ਠੀਕ ਹੋ ਚੁੱਕੇ ਹਨ ਅਤੇ 6 ਮੌਤਾਂ ਹੋ ਚੁੱਕੀਆਂ ਹਨ। ਜ਼ਿਲ•ਾ ਲੁਧਿਆਣਾ ਦੇ 116 ਮਰੀਜ਼ਾਂ ਦਾ ਇਲਾਜ਼ ਸਿਵਲ ਹਸਪਤਾਲ ਲੁਧਿਆਣਾ ਅਤੇ ਜੱਚਾ ਬੱਚਾ ਹਸਪਤਾਲ (ਵਰਧਮਾਨ ਮਿੱਲ ਪਿੱਛੇ) ਵਿਖੇ ਚੱਲ ਰਿਹਾ ਹੈ।
ਪ੍ਰਵਾਸੀ ਲੋਕਾਂ ਨੂੰ ਉਨ•ਾਂ ਦੇ ਸੂਬਿਆਂ ਵਿੱਚ ਛੱਡਣ ਲਈ ਫਿਰੋਜ਼ਪੁਰ ਡਵੀਜ਼ਨ ਦੀ 100ਵੀਂ ਅਤੇ ਜ਼ਿਲ•ਾ ਲੁਧਿਆਣਾ ਤੋਂ 50ਵੀਂ ਰੇਲ ਅੱਜ ਸਥਾਨਕ ਰੇਲਵੇ ਸਟੇਸ਼ਨ ਤੋਂ ਰਵਾਨਾ ਹੋਈ। ਹੁਣ ਤੱਕ ਜ਼ਿਲ•ਾ ਲੁਧਿਆਣਾ ਤੋਂ 60 ਹਜ਼ਾਰ ਤੋਂ ਵਧੇਰੇ ਪ੍ਰਵਾਸੀਆਂ ਨੂੰ ਉਨ•ਾਂ ਦੇ ਸੂਬਿਆਂ ਲਈ ਭੇਜਿਆ ਜਾ ਚੁੱਕਾ ਹੈ। ਦੱਸਣਯੋਗ ਹੈ ਕਿ ਪ੍ਰਵਾਸੀਆਂ ਨੂੰ ਲਿਜਾਣ ਲਈ ਪਹਿਲੀ ਰੇਲ 5 ਮਈ, 2020 ਨੂੰ ਲੁਧਿਆਣਾ ਤੋਂ ਰਵਾਨਾ ਹੋਈ ਸੀ। ਇਨ•ਾਂ ਰੇਲਾਂ ਨੂੰ ਅੱਜ ਸ੍ਰੀ ਅਗਰਵਾਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਸ੍ਰੀ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ•ਾਂ ਪ੍ਰਵਾਸੀਆਂ ਦਾ ਰੇਲ ਕਿਰਾਇਆ, ਭੋਜਨ, ਪਾਣੀ, ਰੇਲਵੇ ਸਟੇਸ਼ਨ ਤੱਕ ਪਹੁੰਚਾਉਣ ਦਾ ਸਾਰਾ ਖਰਚਾ ਉਠਾਇਆ ਜਾ ਰਿਹਾ ਹੈ। ਹਰੇਕ ਯਾਤਰੀ ਦੀ ਸਕਰੀਨਿੰਗ ਕਰਨ ਉਪਰੰਤ ਉਨ•ਾਂ ਨੂੰ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ। ਅਗਲੇ ਦਿਨਾਂ ਦੌਰਾਨ ਜਿਆਦਾ ਤੋਂ ਜਿਆਦਾ ਪ੍ਰਵਾਸੀ ਲੋਕਾਂ ਨੂੰ ਭੇਜਣ ਲਈ ਹੋਰ ਰੇਲਾਂ ਚਲਾਈਆਂ ਜਾਣਗੀਆਂ। ਅੱਜ ਲੁਧਿਆਣਾ ਤੋਂ 8 ਰੇਲਾਂ ਚਲਾਈਆਂ ਗਈਆਂ। ਜ਼ਿਲ•ਾ ਲੁਧਿਆਣਾ ਤੋਂ 7.30 ਲੱਖ ਤੋਂ ਵਧੇਰੇ ਪ੍ਰਵਾਸੀ ਲੋਕਾਂ ਵੱਲੋਂ ਆਪਣੇ ਸੂਬੇ ਨੂੰ ਜਾਣ ਲਈ ਆਨਲਾਈਨ ਅਪਲਾਈ ਕੀਤਾ ਹੋਇਆ ਹੈ। ਜ਼ਿਲ•ਾ ਪ੍ਰਸਾਸ਼ਨ ਵੱਲੋਂ ਅਗਲੇ ਦਿਨਾਂ ਦੌਰਾਨ ਰੇਲਾਂ ਦੀ ਗਿਣਤੀ ਹੋਰ ਵਧਾਈ ਜਾਵੇਗੀ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਨ•ਾਂ ਲੋਕਾਂ ਨੂੰ ਬੱਸਾਂ ਰਾਹੀਂ ਭੇਜਣ ਲਈ ਵੀ ਸੰਬੰਧਤ ਰਾਜ ਸਰਕਾਰਾਂ ਨਾਲ ਗੱਲਬਾਤ ਕਰ ਰਹੀ ਹੈ।
ਉਨ•ਾਂ ਦੱਸਿਆ ਕਿ ਜ਼ਿਲ•ਾ ਪ੍ਰਸਾਸ਼ਨ ਵੱਲੋਂ ਇਸ ਕੰਮ ਵਿੱਚ ਬਹੁਤ ਪਾਰਦਰਸ਼ਤਾ ਰੱਖੀ ਜਾ ਰਹੀ ਹੈ। ਅੱਜ ਲੋਕਾਂ ਨੂੰ ਗੁੰਮਰਾਹ ਕਰਕੇ ਜਾਅਲੀ ਟਿਕਟਾਂ ਵੇਚਣ ਦੇ ਮਾਮਲੇ ਵਿੱਚ ਗੁਰੂ ਨਾਨਕ ਸਟੇਡੀਅਮ ਦੇ ਬਾਹਰੋਂ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ•ਾਂ ਖ਼ਿਲਾਫ ਪੁਲਿਸ ਕਾਰਵਾਈ ਕੀਤੀ ਜਾਵੇਗੀ। ਯਾਤਰੀਆਂ ਨੂੰ ਦਿੱਤੀ ਜਾਂਦੀ ਮੈਡੀਕਲ ਸਲਿੱਪ ‘ਤੇ ਬਾਰਕੋਡ ਲਗਾਇਆ ਜਾ ਰਿਹਾ ਹੈ। ਯਾਤਰੀਆਂ ਦੀ ਜਦੋਂ ਗੁਰੂ ਨਾਨਕ ਸਟੇਡੀਅਮ ਵਿਖੇ ਸਕਰੀਨਿੰਗ ਹੁੰਦੀ ਹੈ ਅਤੇ ਟਿਕਟ ਜਾਰੀ ਕੀਤੀ ਜਾਂਦੀ ਹੈ ਤਾਂ ਉਸ ਦਾ ਬਾਰਕੋਡ ਸਕੈਨ ਕੀਤਾ ਜਾਂਦਾ ਹੈ।
ਸ੍ਰੀ ਅਗਰਵਾਲ ਨੇ ਜ਼ਿਲ•ਾ ਲੁਧਿਆਣਾ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੋਸ਼ਲ ਮੀਡੀਆ ‘ਤੇ ਕੀਤੇ ਜਾ ਰਹੇ ਗਲਤ ਪ੍ਰਚਾਰ ‘ਤੇ ਵਿਸ਼ਵਾਸ਼ ਨਾ ਕਰਨ। ਉਨ•ਾਂ ਦੱਸਿਆ ਕਿ ਅੱਜ ਕੱਲ ਕੁਝ ਸ਼ਰਾਰਤੀ ਲੋਕ ਸ਼ੋਸ਼ਲ ਮੀਡੀਆ ‘ਤੇ ਹੋਰ ਜ਼ਿਲਿ•ਆਂ ਵਿੱਚ ਜਾਰੀ ਸਰਕਾਰੀ ਹੁਕਮਾਂ ਨੂੰ ਇਧਰ ਓਧਰ ਭੇਜਦੇ ਰਹਿੰਦੇ ਹਨ, ਜਿਸ ਨਾਲ ਲੋਕਾਂ ਦੇ ਮਨ•ਾਂ ਵਿੱਚ ਨਵੇਂ-ਨਵੇਂ ਸਵਾਲ ਪੈਦਾ ਹੁੰਦੇ ਹਨ। ਉਨ•ਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੁਖ਼ਤਾ ਜਾਣਕਾਰੀ ਹਾਸਿਲ ਕਰਨ ਲਈ ਜ਼ਿਲ•ਾ ਪ੍ਰਸਾਸ਼ਨ ਦੀ ਵੈੱਬਸਾਈਟ www.ludhiana.nic.in ‘ਤੇ ਅਤੇ ਜ਼ਿਲ•ਾ ਲੋਕ ਸੰਪਰਕ ਅਫ਼ਸਰ ਦੇ ਟਵਿੱਟਰ ਹੈਂਡਲ  @LudhianaDpro  ਅਤੇ ਫੇਸਬੁੱਕ ਪੇਜ਼  https://www.facebook.com/dproludhianapage/ ‘ਤੇ ਹੀ ਜਾਣ। ਉਨ•ਾਂ ਸਪੱਸ਼ਟ ਕੀਤਾ ਕਿ ਰੈੱਡ ਜ਼ੋਨ ਵਿੱਚ ਹੋਣ ਕਾਰਨ ਜ਼ਿਲ•ਾ ਲੁਧਿਆਣਾ ਵਿੱਚ ਕੁਝ ਢਿੱਲਾਂ ਦਿੱਤੀਆਂ ਨਹੀਂ ਜਾ ਸਕਦੀਆਂ, ਜੋ ਕਿ ਹੋਰ ਜ਼ਿਲਿ•ਆਂ ਵਿੱਚ ਦਿੱਤੀਆਂ ਜਾ ਰਹੀਆਂ ਹਨ।
ਸ੍ਰੀ ਅਗਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਪ੍ਰਵਾਨਗੀ ਪ੍ਰਾਪਤ ਦੁਕਾਨਾਂ ਲਈ ਕਾਊਂਟਰ ਸੇਲ ਦਾ ਸਮਾਂ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸ਼ਰਾਬ ਦੇ ਠੇਕੇ ਸ਼ਾਮ 6 ਵਜੇ ਤੱਕ ਖੁੱਲ• ਸਕਦੇ ਹਨ। ਰੈਸਤਰਾਂ ਆਦਿ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਹੋਮ ਡਲਿਵਰੀ ਕਰ ਸਕਦੇ ਹਨ। ਸ੍ਰੀ ਅਗਰਵਾਲ ਨੇ ਪਿਛਲੇ ਕਈ ਦਿਨਾਂ ਤੋਂ ਕੋਵਿਡ 19 ਦੀ ਡਿਊਟੀ ਨਿਭਾਉਣ ਲੱਗੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ, ਗੈਰ ਸਰਕਾਰੀ ਸੰਸਥਾਵਾਂ ਅਤੇ ਹੋਰ ਧਿਰਾਂ ਦਾ ਜ਼ਿਲ•ਾ ਪ੍ਰਸਾਸ਼ਨ ਵੱਲੋਂ ਧੰਨਵਾਦ ਕੀਤਾ। ਇਸ ਮੌਕੇ ਪੁਲਿਸ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਅਗਰਵਾਲ, ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।