ਮੁੱਖ ਖ਼ਬਰਾਂਪੰਜਾਬ

ਪੰਜਾਬ ਦੇ ਸਾਬਕਾ CM ਚਰਨਜੀਤ ਚੰਨੀ ਨੂੰ ਮਿਲੇਗਾ ‘ਸੰਸਦ ਰਤਨ’ਅਵਾਰਡ 

ਨਿਊਜ਼ ਪੰਜਾਬ

19 ਮਈ 2025

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਮੌਜੂਦਾ ਸੰਸਦ ਮੈਂਬਰ (MP) ਚਰਨਜੀਤ ਸਿੰਘ ਚੰਨੀ ਸਣੇ 17 MPs ਨੂੰ ਮਾਣਮੱਤੇ ਸੰਸਦ ਰਤਨ ਐਵਾਰਡ 2025 ਨਾਲ ਸਨਮਾਨਿਤ ਕੀਤਾ ਜਾਵੇਗਾ। ਇਹ ਅਵਾਰਡ ਸੰਸਦੀ ਕਾਰਜਾਂ ਵਿੱਚ ਸ਼ਾਨਦਾਰ ਯੋਗਦਾਨ ਨੂੰ ਮਾਨਤਾ ਦਿੰਦਾ ਹੈ, ਜਿਸ ਵਿੱਚ ਵਿਚਾਰ ਚਰਚਾ ਵਿੱਚ ਹਿੱਸਾ ਲੈਣਾ, ਸਵਾਲ ਪੁੱਛਣੇ ਅਤੇ ਵਿਧਾਨਕ ਸਰਗਰਮੀਆਂ ਵਿੱਚ ਸ਼ਮੂਲੀਅਤ ਸ਼ਾਮਲ ਹਨ। ਚੰਨੀ ਖੇਤੀਬਾੜੀ ਬਾਰੇ ਸਥਾਈ ਕਮੇਟੀ ਦੇ ਚੇਅਰਪਰਸਨ ਹਨ। ਉਨ੍ਹਾਂ ਦੀ ਕਿਸਾਨੀ ਮੁੱਦਿਆਂ ਨੂੰ ਉਜਾਗਰ ਕਰਨ ਅਤੇ ਠੋਸ ਖੇਤੀਬਾੜੀ ਸੁਧਾਰਾਂ ਦੀ ਤਜਵੀਜ਼ ਰੱਖਣ ਲਈ ਪ੍ਰਸ਼ੰਸਾ ਕੀਤੀ ਜਾ ਰਹੀ ਹੈ।

ਪ੍ਰਾਈਮ ਪੁਆਇੰਟ ਫਾਊਂਡੇਸ਼ਨ ਵੱਲੋਂ ਸਥਾਪਿਤ ਸੰਸਦ ਰਤਨ ਪੁਰਸਕਾਰ, ਸੰਸਦੀ ਪ੍ਰਦਰਸ਼ਨ ਦੀ ਡੇਟਾ-ਅਧਾਰਤ ਸਮੀਖਿਆਂ ’ਤੇ ਅਧਾਰਤ ਹਨ। ਜੇਤੂਆਂ ਦੀ ਚੋਣ ਪੱਛੜੇ ਵਰਗਾਂ ਬਾਰੇ ਕੌਮੀ ਕਮਿਸ਼ਨ ਦੇ ਚੇਅਰਮੈਨ ਹੰਸਰਾਜ ਅਹੀਰ ਦੀ ਪ੍ਰਧਾਨਗੀ ਵਾਲੀ ਜਿਊਰੀ ਕਮੇਟੀ ਵੱਲੋਂ ਕੀਤੀ ਗਈ ਸੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪੁਰਸਕਾਰ ਉਨ੍ਹਾਂ ਸੰਸਦ ਮੈਂਬਰਾਂ ਨੂੰ ਸਨਮਾਨਿਤ ਕਰਦਾ ਹੈ ਜਿਨ੍ਹਾਂ ਨੇ ਭਾਰਤ ਦੇ ਜਮਹੂਰੀ ਅਮਲ ਨੂੰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।