ਮੁੱਖ ਖ਼ਬਰਾਂਪੰਜਾਬ

ਅੰਮ੍ਰਿਤਸਰ ਦੇ ਸ਼੍ਰੀ ਦਰਬਾਰ ਸਾਹਿਬ ਵਿੱਚ ਏਅਰ ਡਿਫੈਂਸ ਤੋਪਾਂ ਲਗਾਉਣ ਵਾਲੇ ਮਾਮਲੇ’ਤੇ ਗਿਆਨੀ ਰਘਬੀਰ ਸਿੰਘ ਦਾ ਵੱਡਾ ਬਿਆਨ;ਮੇਰੇ ਨਾਲ ਫੌਜ ਨੇ ਸੰਪਰਕ ਨਹੀਂ ਕੀਤਾ

ਨਿਊਜ਼ ਪੰਜਾਬ

20 ਮਈ 2025

ਸ੍ਰੀ ਹਰਿਮੰਦਰ ਸਾਹਿਬ ‘ਤੇ ਪਾਕਿਸਤਾਨੀ ਫੌਜ ਵਲੋਂ ਹੋਏ ਹਮਲੇ ਅਤੇ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਕਰਨ ਬਾਰੇ ਆਏ ਦਾਅਵਿਆਂ ਨੇ ਹਾਲਾਤ ਗੰਭੀਰ ਕਰ ਦਿੱਤੇ ਹਨ। ਇਸ ਮਾਮਲੇ ‘ਚ ਸਾਬਕਾ ਜੱਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਆਪਣਾ ਸਪੱਸ਼ਟ ਬਿਆਨ ਜਾਰੀ ਕੀਤਾ ਹੈ।

ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਲੈਫਟੀਨੈਂਟ ਜਨਰਲ ਕਹਿ ਰਹੇ ਹਨ ਕਿ ਸਾਡੀ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੇ ਸ੍ਰੀ ਦਰਬਾਰ ਸਾਹਿਬ ‘ਚ ਏਅਰ ਡਿਫੈਂਸ ਗੰਨ ਲਾਉਣ ਦੀ ਇਜਾਜ਼ਤ ਦਿੱਤੀ ਸੀ। ਹੁਣ ਗਿਆਨੀ ਰਘਬੀਰ ਸਿੰਘ ਨੇ ਦੱਸ ਦਿੱਤਾ ਹੈ ਕਿ ਅਜਿਹੀ ਕੋਈ ਗੱਲ ਬਾਤ ਨਹੀਂ ਹੋਈ ਹੈ।ਉਨ੍ਹਾਂ ਕਿਹਾ ਕਿ ਭਾਰਤੀ ਫੌਜ ਨੇ ਉਨ੍ਹਾਂ ਨਾਲ ਇਸ ਤਰੀਕੇ ਦਾ ਕੋਈ ਰਾਬਤਾ ਕਾਇਮ ਨਹੀਂ ਕੀਤਾ ਅਤੇ ਇਹ ਬਿਲਕੁਲ ਝੂਠ ਹੈ। ਉਨ੍ਹਾਂ ਕਿਹਾ ਕਿ ਮੈਂ ਪਿਛਲੀ 22 ਤਰੀਕ ਤੋਂ ਛੁੱਟੀ ‘ਤੇ ਚੱਲ ਰਿਹਾ ਹਾਂ ਅਤੇ 24 ਤਰੀਕ ਤੋਂ ਉਹ ਵਿਦੇਸ਼ ਗਏ ਸੀ ਅਤੇ 14 ਮਈ ਨੂੰ ਵਾਪਸ ਆਇਆ ਹਾਂ। ਉਨ੍ਹਾਂ ਨੇ ਅੱਗੇ ਕਿਹਾ ਕਿ- ‘ਮੇਰੇ ਵਿਦੇਸ਼ ਦੌਰੇ ਪਿੱਛੋਂ ਹੀ ਜੰਗ ਸ਼ੁਰੂ ਹੋਈ ਅਤੇ ਖਤਮ ਹੋ ਗਈ।

ਗਿਆਨੀ ਰਘਬੀਰ ਸਿੰਘ ਨੇ ਐੱਸ. ਜੀ. ਪੀ. ਸੀ. ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਗੰਭੀਰ ਜਾਂਚ ਕਰਨੀ ਚਾਹੀਦੀ ਹੈ ਅਤੇ ਜਿਹੜੇ ਵੀ ਅਧਿਕਾਰੀ ਇਸ ਤਰ੍ਹਾਂ ਦੀ ਘਾੜਤ ਕਰ ਰਹੇ ਹਨ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਨਾਲ ਹੀ, ਉਨ੍ਹਾਂ ਨੇ ਭਾਰਤ ਸਰਕਾਰ ਨੂੰ ਵੀ ਇਸ ਮਾਮਲੇ ਵਿੱਚ ਕਦਮ ਚੁੱਕਣ ਦੀ ਲੋੜ ਤੇ ਜ਼ੋਰ ਦਿੱਤਾ ਹੈ।ਇਹ ਮਾਮਲਾ ਸਿੱਖ ਧਰਮ ਅਤੇ ਸੁਰੱਖਿਆ ਦੋਹਾਂ ਲਈ ਸੰਵੇਦਨਸ਼ੀਲ ਹੈ, ਜਿਸ ਕਾਰਨ ਇਸ ਬਾਰੇ ਸੋਚ-ਵਿਚਾਰ ਅਤੇ ਪੂਰੀ ਜਾਂਚ-ਪੜਤਾਲ ਦੀ ਲੋੜ ਮੰਨਿਆ ਜਾ ਰਿਹਾ ਹੈ।