ਅੰਮ੍ਰਿਤਸਰਮੁੱਖ ਖ਼ਬਰਾਂਪੰਜਾਬ

ਅੰਮ੍ਰਿਤਸਰ’ਚ BSF ਜਵਾਨਾਂ ਵੱਲੋਂ ਭਾਰਤ-ਪਾਕਿ ਸਰਹੱਦ ‘ਤੇ ਪਾਕਿਸਤਾਨੀ ਘੁਸਪੈਠੀਏ ਨੂੰ ਕੀਤਾ ਗ੍ਰਿਫਤਾਰ 

ਨਿਊਜ਼ ਪੰਜਾਬ

ਅੰਮ੍ਰਿਤਸਰ,21 ਮਈ 2025

ਬੀਐਸਐਫ ਨੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ‘ਤੇ ਕਰੀਮਪੁਰਾ ਪਿੰਡ ਦੇ ਨੇੜੇ ਇੱਕ ਪਾਕਿਸਤਾਨੀ ਘੁਸਪੈਠੀਏ ਨੂੰ ਫੜਿਆ ਹੈ। ਉਹ ਅੰਤਰਰਾਸ਼ਟਰੀ ਸਰਹੱਦ ਪਾਰ ਕਰ ਰਿਹਾ ਸੀ ਅਤੇ ਇਸ ਦੌਰਾਨ ਚੌਕਸ ਬੀਐਸਐਫ ਜਵਾਨਾਂ ਨੇ ਉਸਨੂੰ ਫੜ ਲਿਆ। ਬੀਐਸਐਫ ਦੇ ਬੁਲਾਰੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁੱਛਗਿੱਛ ਦੌਰਾਨ, ਗ੍ਰਿਫ਼ਤਾਰ ਵਿਅਕਤੀ ਨੇ ਆਪਣੀ ਪਛਾਣ ਪਾਕਿਸਤਾਨੀ ਨਾਗਰਿਕ ਵਜੋਂ ਦੱਸੀ। ਉਹ ਲਾਹੌਰ ਦਾ ਰਹਿਣ ਵਾਲਾ ਹੈ ਅਤੇ 65 ਸਾਲ ਦਾ ਹੈ। ਤਲਾਸ਼ੀ ਦੌਰਾਨ ਉਸ ਕੋਲੋਂ 330 ਰੁਪਏ ਦੀ ਪਾਕਿਸਤਾਨੀ ਕਰੰਸੀ ਵੀ ਬਰਾਮਦ ਹੋਈ। ਇਸ ਤੋਂ ਇਲਾਵਾ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ। ਇਸ ਪਾਕਿਸਤਾਨੀ ਨਾਗਰਿਕ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।