ਗੁ. ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਛਨੀਵਾਰ ਅਤੇ ਐਤਵਾਰ ਨੂੰ ਕਥਾ ਅਤੇ ਕੀਰਤਨ ਸ਼ਮਾਗਮ ਹੋਣਗੇ – ਕੁਲਵਿੰਦਰ ਸਿੰਘ ਬੈਨੀਪਾਲ
ਨਿਊਜ਼ ਪੰਜਾਬ
ਲੁਧਿਆਣਾ, 23 ਮਈ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ 2 ਰੋਜਾ ਹਫਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਮਿਤੀ 24 ਮਈ ਦਿਨ ਛਨੀਵਾਰ ਅਤੇ ਮਿਤੀ 25ਮਈ ਦਿਨ ਐਤਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਛਨੀਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਛਨੀਵਾਰ ਗਿਆਨੀ ਅੰਮ੍ਰਿਤਪਾਲ ਸਿੰਘ ਭਕਣਾ ਅੰਮ੍ਰਿਤਸਰ ਸਾਹਿਬ ਵਾਲੇ ਵਾਲੇ ਸਾਮ 7/15 ਤੋਂ 8/30 ਵਜੈ ਤਕ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਕਥਾ ਦੀ ਵਿਆਖਿਆ ਸ੍ਰਵਣ ਕਰਵਾਉਣਗੇ। ਅਤੇ। ਦਿਨ ਐਤਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ। ਅਤੇ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਸੁਖਜਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੇ ਸ਼ਾਮ 7/15 ਵੱਜੇ ਤੋ 8/30 ਵੱਜੇ ਤੱਕ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਨ ਕਰਵਾਉਣਗੇ! ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।