ਜਲੰਧਰਮੁੱਖ ਖ਼ਬਰਾਂਪੰਜਾਬ

ਆਪਣੇ ਹੀ ਵਿਧਾਇਕ MLA ਰਮਨ ਅਰੋੜਾ ਦੇ ਘਰ ਵਿੱਚ ਭ੍ਰਿਸ਼ਟਾਚਾਰ ਦੇ ਵਿਰੁੱਧ ਛਾਪੇਮਾਰੀ,ਰਮਨ ਅਰੋੜਾ ਨੂੰ ਕੀਤਾ ਗ੍ਰਿਫਤਾਰ….ਜਾਣੋਂ ਕੀ ਹੈ ਮਾਮਲਾ 

ਨਿਊਜ਼ ਪੰਜਾਬ

23 ਮਈ 2025

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ਼ ਕੁੱਝ ਸ਼ਿਕਾਇਤਾਂ ਮਿਲੀਆਂ ਸਨ। ਜਿਸ ਵਿੱਚ ਉਹਨਾਂ ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਸਨ। ਜਿਸ ਮਗਰੋਂ ਹੁਣ ਸਰਕਾਰ ਵੱਲੋਂ ਉਹਨਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਰਮਨ ਅਰੋੜਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਸ ਮਾਮਲੇ ਦੀ ਜਾਂਚ ਕਰਨ ਲਈ ਸਵੇਰ ਸਮੇਂ ਪੰਜਾਬ ਸਰਕਾਰ ਦੇ ਅਫ਼ਸਰ ਰਮਨ ਅਰੋੜਾ ਦੇ ਘਰ ਵਿਖੇ ਪਹੁੰਚੇ। ਜਿੱਥੇ ਉਹਨਾਂ ਵੱਲੋਂ ਘਰ ਦੀ ਤਲਾਸ਼ੀ ਲਈ ਗਈ। ਜਿਸ ਤੋਂ ਬਾਅਦ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਗ੍ਰਿਫ਼ਤਾਰੀ ਤੋਂ ਬਾਅਦ ਉਹਨਾਂ ਨੂੰ ਕਿਹੜੇ ਥਾਣੇ ਲਿਜਾਇਆ ਜਾਵੇਗਾ। ਇਸ ਬਾਰੇ ਸਥਿਤੀ ਕਲੀਅਰ ਨਹੀਂ ਹੈ।

ਕੀ ਹੈ ਮਾਮਲਾ

ਦਰਅਸਲ ਸਰਕਾਰ ਕੋਲ ਕੁੱਝ ਸ਼ਿਕਾਇਤਾਂ ਪਹੁੰਚੀਆਂ ਸਨ। ਜਿਸ ਵਿੱਚ ਰਮਨ ਅਰੋੜਾ ਖਿਲਾਫ਼ ਇਲਜ਼ਾਮ ਲਗਾਇਆ ਗਿਆ ਸੀ ਕਿ ਉਹ ਨਗਰ ਨਿਗਮ ਦੇ ਅਧਿਕਾਰੀਆਂ ਤੋਂ ਜਲੰਧਰ ਦੇ ਲੋਕਾਂ ਨੂੰ ਝੂਠੇ ਨੋਟਿਸ ਭਜਵਾਉਂਦੇ ਹਨ। ਜਿਸ ਤੋਂ ਬਾਅਦ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਇਲਜ਼ਾਮ ਹੈ ਰਮਨ ਅਰੋੜਾ ਇਸ ਦੇ ਬਦਲੇ ਲੋਕਾਂ ਤੋਂ ਪੈਸੇ ਲੈਕੇ ਉਹਨਾਂ ਨੋਟਿਸਾਂ ਨੂੰ ਵਾਪਿਸ ਕਰਵਾ ਦਿੰਦਾ ਸੀ।

ਕੁੱਝ ਦਿਨ ਪਹਿਲਾਂ ਹੀ ਪੰਜਾਬ ਸਰਕਾਰ ਨੇ ਉਹਨਾਂ ਨੂੰ ਮਿਲੀ ਸੁਰੱਖਿਆ ਵਾਪਿਸ ਲੈ ਲਈ ਸੀ। ਜਿਸ ਤੋਂ ਬਾਅਦ ਰਮਨ ਅਰੋੜਾ ਨੇ ਕਿਹਾ ਸੀ ਕਿ ਉਹ ਆਮ ਆਦਮੀ ਪਾਰਟੀ ਦੇ ਵਰਕਰ ਹਨ ਅਤੇ ਜੇਕਰ ਸਰਕਾਰ ਨੂੰ ਸਹੀ ਲੱਗਿਆ ਹੈ ਤਾਂ ਉਹਨਾਂ ਨੇ ਸੁਰੱਖਿਆ ਵਾਪਿਸ ਲੈ ਲਿਆ ਹੈ।