ਸਿੱਧੂ ਮੂਸੇਵਾਲਾ ਕਤਲ ਮਾਮਲੇ ਦੇ ਮੁੱਖ ਗਵਾਹ ਦਾ ਦੇਹਾਂਤ
ਨਿਊਜ਼ ਪੰਜਾਬ
24 ਮਈ 2025
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਦੱਸ ਦਈਏ ਕਿ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਗਵਾਹ, ਥਾਣਾ ਸਿਟੀ 1 ਦੇ ਇੰਚਾਰਜ ਅੰਗਰੇਜ਼ ਸਿੰਘ ਦੀ ਮੌਤ ਹੋ ਗਈ ਹੈ।ਸਿੰਘ ਕੁਝ ਸਮੇਂ ਤੋਂ ਬਿਮਾਰ ਸਨ ਅਤੇ ਪਿਛਲੀਆਂ ਸੁਣਵਾਈਆਂ ਲਈ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕੇ ਸਨ।
ਮਿਲੀ ਜਾਣਕਾਰੀ ਮੁਤਾਬਿਕ ਉਹ ਕੁਝ ਸਮੇਂ ਤੋਂ ਬੀਮਾਰ ਸੀ ਅਤੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ’ਚ ਇਲਾਜ ਅਧੀਨ ਸੀ। ਹੁਣ ਉਨ੍ਹਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਦੱਸ ਦਈਏ ਕਿ ਅੰਗਰੇਜ਼ ਸਿੰਘ ਕੁਝ ਸਮਾਂ ਪਹਿਲਾਂ ਪੰਜਾਬ ਪੁਲਿਸ ਤੋਂ ਸੇਵਾਮੁਕਤ ਹੋਏ ਸਨ ਅਤੇ ਬਿਮਾਰ ਸਨ, ਜਿਸ ਕਾਰਨ ਉਹ ਹੁਣ ਇਸ ਦੁਨੀਆ ਵਿੱਚ ਨਹੀਂ ਰਹੇ। ਦੱਸ ਦਈਏ ਕਿ ਕੱਲ੍ਹ ਉਹ ਮਾਨਸਾ ਦੀ ਮਾਣਯੋਗ ਅਦਾਲਤ ਵਿੱਚ ਗਵਾਹ ਵਜੋਂ ਪੇਸ਼ ਹੋਏ ਸਨ, ਪਰ ਬਿਮਾਰੀ ਕਾਰਨ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਏ। ਅੰਗਰੇਜ਼ ਸਿੰਘ ਆਪਣੇ ਪਿੱਛੇ ਪਤਨੀ, ਦੋ ਧੀਆਂ ਅਤੇ ਇੱਕ ਪੁੱਤਰ ਛੱਡ ਗਏ ਹਨ। ਪੁੱਤਰ ਪੰਜਾਬ ਪੁਲਿਸ ਵਿੱਚ ਤਾਇਨਾਤ ਹੈ।