ਲੁਧਿਆਣਾਮੁੱਖ ਖ਼ਬਰਾਂਪੰਜਾਬ

ਲੁਧਿਆਣਾ ਪੱਛਮੀ ਜਿਮਨੀ ਚੋਣ ਦਾ ਐਲਾਨ ;19 ਜੂਨ ਨੂੰ ਪੈਣਗੀਆਂ ਵੋਟਾਂ,23 ਜੂਨ ਨੂੰ ਆਵੇਗਾ ਨਤੀਜਾ 

ਨਿਊਜ਼ ਪੰਜਾਬ

ਲੁਧਿਆਣਾ ,25 ਮਈ 5025

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ, ਗੁਜਰਾਤ, ਕੇਰਲ ਅਤੇ ਪੱਛਮੀ ਬੰਗਾਲ ਦੇ 5 ਵਿਧਾਨ ਸਭਾ ਹਲਕਿਆਂ ਲਈ ਉਪ-ਚੋਣਾਂ ਦੀ ਸਮਾਂ-ਸਾਰਣੀ ਦਾ ਐਲਾਨ ਕਰ ਦਿੱਤਾ ਹੈ।ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ ਹੋ ਗਿਆ ਹੈ। ਲੁਧਿਆਣਾ ਜ਼ਿਮਨੀ ਚੋਣਾਂ ਲਈ 19 ਜੂਨ ਨੂੰ ਵੋਟਾਂ ਪੈਣਗੀਆਂ ਅਤੇ 23 ਜੂਨ ਨੂੰ ਨਤੀਜਿਆਂ ਦਾ ਐਲਾਨ ਕਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਕੱਲ੍ਹ(26 ਮਈ ) ਤੋਂ ਨਾਮਜ਼ਦਗੀ ਭਰੀ ਜਾ ਸਕੇਗੀ।