ਭਾਰਤ ਜਪਾਨ ਨੂੰ ਪਿੱਛੇ ਛੱਡ ਕੇ ਦੁਨੀਆ ਦੀ ਚੌਥੀ ਸਭ ਤੋਂ ਵੱਡੀ Economy ਬਣਿਆ
ਨਿਊਜ਼ ਪੰਜਾਬ
26 ਮਈ 2025
ਜਪਾਨ ਨੂੰ ਪਿੱਛੇ ਛੱਡ ਕੇ ਭਾਰਤ ਹੁਣ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਗਿਆ ਹੈ। ਇਹ ਜਾਣਕਾਰੀ ਨੀਤੀ ਆਯੋਗ ਦੇ ਸੀਈਓ ਬੀਵੀਆਰ ਸੁਬਰਾਮਨੀਅਮ ਨੇ ਸ਼ਨੀਵਾਰ ਨੂੰ ਦਿੱਤੀ। ਉਨ੍ਹਾਂ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ 10ਵੀਂ ਮੀਟਿੰਗ ਤੋਂ ਬਾਅਦ ਕਿਹਾ ਕਿ ਗਲੋਬਲ ਅਤੇ ਈਕੋਨੋਮਿਕ ਮਾਹੌਲ ਭਾਰਤ ਦੇ ਲਈ ਅਨੁਕੂਲ ਬਣਿਆ ਹੋਇਆ ਹੈ।
ਬੀਵੀਆਰ ਸੁਬਰਾਮਨੀਅਮ ਨੇ ਕਿਹਾ, “ਅਸੀਂ ਦੁਨੀਆ ਦੀ ਚੌਥੀ ਸਭ ਤੋਂ ਵੱਡੀ ਅਰਥਵਿਵਸਥਾ ਹਾਂ। ਅੱਜ ਅਸੀਂ 4 ਹਜ਼ਾਰ ਡਾਲਰ ਦੀ ਅਰਥਵਿਵਸਥਾ ਬਣ ਗਏ ਹਾਂ।” ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੇ ਅੰਕੜਿਆਂ ਦਾ ਹਵਾਲਾ ਦਿੰਦਿਆਂ ਹੋਇਆਂ ਕਿਹਾ, “ਭਾਰਤੀ ਅਰਥਵਿਵਸਥਾ ਹੁਣ ਜਾਪਾਨ ਨਾਲੋਂ ਵੱਡੀ ਹੋ ਗਈ ਹੈ। ਭਾਰਤ ਨੇ ਇਹ ਮੀਲ ਪੱਥਰ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ। ਹੁਣ ਸਿਰਫ਼ ਅਮਰੀਕਾ, ਚੀਨ ਅਤੇ ਜਰਮਨੀ ਦੀਆਂ ਅਰਥਵਿਵਸਥਾਵਾਂ ਹੀ ਭਾਰਤ ਤੋਂ ਅੱਗੇ ਹਨ। ਮੈਨੂੰ ਉਮੀਦ ਹੈ ਕਿ ਅਸੀਂ ਜਲਦੀ ਹੀ ਤੀਜੇ ਸਥਾਨ ‘ਤੇ ਵੀ ਪਹੁੰਚ ਜਾਵਾਂਗੇ।”
ਨੀਤੀ ਆਯੋਗ ਦੇ ਸੀਈਓ ਨੇ ਕਿਹਾ ਕਿ ਅਸੀਂ ਆਪਣੀ ਯੋਜਨਾ ‘ਤੇ ਦ੍ਰਿੜ ਹਾਂ ਅਤੇ ਜੇਕਰ ਸਭ ਕੁਝ ਠੀਕ ਰਿਹਾ ਤਾਂ ਅਗਲੇ ਢਾਈ ਤੋਂ ਤਿੰਨ ਸਾਲਾਂ ਵਿੱਚ ਅਸੀਂ ਜਰਮਨੀ ਨੂੰ ਪਿੱਛੇ ਛੱਡ ਕੇ ਦੁਨੀਆ ਦੀ ਤੀਜੀ ਸਭ ਤੋਂ ਵੱਡੀ ਅਰਥਵਿਵਸਥਾ ਬਣ ਜਾਵਾਂਗੇ। ਉਨ੍ਹਾਂ ਕਿਹਾ ਕਿ ਭਾਰਤ ਨੇ ਇਹ ਮੁਕਾਮ ਅਜਿਹੇ ਸਮੇਂ ਹਾਸਲ ਕੀਤਾ ਹੈ ਜਦੋਂ ਅਮਰੀਕੀ ਟੈਰਿਫ ਕਾਰਨ ਦੁਨੀਆ ਵਿੱਚ ਅਸ਼ਾਂਤੀ ਹੈ ।