ਮੁੱਖ ਖ਼ਬਰਾਂਪੰਜਾਬ

ਪੰਜਾਬ ਵਿਜੀਲੈਂਸ ਬਿਊਰੋ ਵੱਲੋ PSPCL ਦੇ SDO ਮਹਿੰਦਰ ਸਿੰਘ ਨੂੰ ਰਿਸ਼ਵਤ ਲੈਣ ਦੇ ਦੋਸ਼ ‘ਚ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ…

ਨਿਊਜ਼ ਪੰਜਾਬ

27 ਮਈ 2025

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵਿੱਚ ਭ੍ਰਿਸ਼ਟਾਚਾਰ ਵਿਰੁੱਧ ਇੱਕ ਵੱਡੀ ਕਾਰਵਾਈ ਵਿੱਚ, ਵਿਜੀਲੈਂਸ ਬਿਊਰੋ ਦੀ ਫਲਾਇੰਗ ਸਕੁਐਡ ਯੂਨਿਟ ਨੇ SDO ਮਹਿੰਦਰ ਸਿੰਘ ਨੂੰ 50,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫਤਾਰ ਕੀਤੇ ਗਏ ਅਧਿਕਾਰੀ ਮਹਿੰਦਰ ਸਿੰਘ ‘ਤੇ ਇੱਕ ਕਿਸਾਨ ਤੋਂ ਮੋਟਰ ਕੁਨੈਕਸ਼ਨ ਦੇਣ ਲਈ ਰਿਸ਼ਵਤ ਮੰਗਣ ਦਾ ਦੋਸ਼ ਹੈ। ਕਿਸਾਨ ਨੇ ਵਿਜੀਲੈਂਸ ਵਿਭਾਗ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਇੱਕ ਜਾਲ ਵਿਛਾਇਆ ਗਿਆ ਅਤੇ ਦੋਸ਼ੀ ਅਧਿਕਾਰੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।

ਵਿਜੀਲੈਂਸ ਫਲਾਇੰਗ ਸਕੁਐਡ, ਮੋਹਾਲੀ ਦੀ ਟੀਮ ਨੇ ਪੂਰੀ ਯੋਜਨਾ ਤਹਿਤ ਕਾਰਵਾਈ ਕਰਦੇ ਹੋਏ ਇਸ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕੀਤਾ। ਅਧਿਕਾਰੀ ਤੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ ਗਈ ਹੈ ਅਤੇ ਉਸ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।