ਮੁੱਖ ਖ਼ਬਰਾਂਪੰਜਾਬ

ਨਸ਼ਾ-ਮੁਕਤੀ ਯਾਤਰਾ ਨੂੰ ਮਿਲ ਰਿਹਾ ਲੋਕਾਂ ਤੋਂ ਵੱਡਾ ਹੁੰਗਾਰਾ-ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ

ਨਿਊਜ਼ ਪੰਜਾਬ

ਬਾਘਾਪੁਰਾਣਾ 27 ਮਈ 2025

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ। ਇਹ ਪ੍ਰਗਟਾਵਾ ਵਿਧਾਇਕ ਬਾਘਾਪੁਰਾਣਾ ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਅੱਜ ਢਿੱਲਵਾਂ ਕਲਾਂ, ਗੰਜੀ ਗੁਲਾਬ ਸਿੰਘ ਵਾਲਾ, ਸਮਾਧ ਭਾਈ, ਵਿਖੇ ਨਸ਼ਾ-ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਪ੍ਰਤੀ ਅਵਾਜ਼ ਉਠਾਉਣ, ਸੇਵਨ ਨਾ ਕਰਨ ਅਤੇ ਨਸ਼ਾ ਤਸਕਰਾ ਦਾ ਸਾਥ ਨਾ ਦੇਣ ਸਬੰਧੀ ਪ੍ਰੇਰਿਤ ਕਰਦਿਆ ਕੀਤਾ ।

ਇਸ ਮੌਕੇ ਵਿਧਾਇਕ ਨੇ ਕਿਹਾ ਕਿ ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪ੍ਰਕਾਰ ਨਾਲ ਨਸ਼ੇ ਖਤਮ ਕਰਨ ਲਈ ਜੁੱਟੀ ਹੋਈ ਹੈ ਅਤੇ ਇਹ ਮੁਕੰਮਲ ਤੌਰ ਤੇ ਤਾਂ ਹੀ ਖਤਮ ਹੋ ਸਕਦਾ ਹੈ ਜੇਕਰ ਲੋਕ ਇਸ ਵਿੱਚ ਵੱਧ ਚੜ੍ਹ ਕੇ ਆਪਣਾ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਹੈ ਅਤੇ ਸਮਾਜ ਦੀ ਮੁੱਖਧਾਰਾ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ਿਆਂ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਪੱਖੀ ਰਣਨੀਤੀ ਅਪਣਾਈ ਹੈ, ਜਿਸ ਤਹਿਤ ਇੱਕ ਪਾਸੇ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜਨ ਲਈ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਜਦਕਿ ਦੂਜੇ ਪਾਸੇ ਨਸ਼ਾ ਪੀੜਤਾਂ ਦਾ ਮੁੜ ਵਸੇਬਾ ਲਈ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਉਹ ਸਮਾਜ ਦੀ ਧਾਰਾ ਵਿੱਚ ਮੁੜ ਜੁੜ ਸਕਣ।

ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਅਸੀਂ ਨਸ਼ਿਆਂ ਵਿਰੁੱਧ ਇੱਕ ਅਵਾਜ ਬੁਲੰਦ ਕਰੀਏ ਅਤੇ ਸਰਕਾਰ ਦਾ ਹਰ ਤਰ੍ਹਾਂ ਸਾਥ ਦੇ ਕੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦਾ ਨਸ਼ਾ ਮੁਕਤ ਰੰਗਲਾ ਪੰਜਾਬ ਦਾ ਸੁਪਨਾ ਸਾਕਾਰ ਕਰੀਏ । ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਨਸ਼ਿਆਂ ਵਿਰੁੱਧ ਲੜਾਈ ਵਿੱਚ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਪੁਲਿਸ ਵਲੋਂ ਪੁਲਿਸ ਨਿਰਪੱਖਤਾ ਕਾਰਵਾਈ ਨੂੰ ਅਮਲ ਵਿੱਚ ਲਿਆਂਦਾ ਜਾਂਦਾ ਹੈ।