ਮੁੱਖ ਖ਼ਬਰਾਂਪੰਜਾਬ

ਨਸ਼ਿਆਂ ਤੋਂ ਹਟਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦਾ ਉਪਰਾਲਾ-ਚੇਤਨ ਸਿੰਘ ਜੌੜਾਮਾਜਰਾ

ਨਿਊਜ਼ ਪੰਜਾਬ

ਸਮਾਣਾ, 27 ਮਈ 2025

ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨਾਂ ਨੂੰ ਨਸ਼ਿਆਂ ਤੋਂ ਹਟਾ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਉਹ ਸਮਾਣਾ ਦੀਆਂ ਵਾਰਡਾਂ 3, 5, 9 ਅਤੇ 11 ਵਿਖੇ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰ ਰਹੇ ਸਨ।

ਚੇਤਨ ਸਿੰਘ ਜੌੜਾਮਾਜਰਾ ਨੇ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਲੀਕੀ ਬਹੁ ਪਰਤੀ ਯੋਜਨਾਬੰਦੀ ਦੇ ਸਾਰਥਿਕ ਨਤੀਜੇ ਸਾਹਮਣੇ ਆਏ ਹਨ। ਇਸ ਦੌਰਾਨ ਐਸ.ਡੀ.ਐਮ. ਰਿਚਾ ਗੋਇਲ, ਈਓ ਬਰਜਿੰਦਰ ਸਿੰਘ, ਐਸ.ਐਮ.ਓ, ਪੁਲਿਸ ਦੇ ਅਧਿਕਾਰੀ ਤੇ ਹੋਰ ਪਤਵੰਤੇ ਮੌਜੂਦ ਸਨ।

ਜੌੜਾਮਾਜਰਾ ਨੇ ਨਸ਼ਾ ਮੁਕਤੀ ਮਾਰਚ ਨੂੰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਾਲ ਲੈਕੇ ਹਰ ਪਿੰਡ, ਕਸਬੇ ਤੇ ਸ਼ਹਿਰਾਂ ਦੇ ਵਾਰਡਾਂ ਤੱਕ ਪਹੁੰਚਿਆ ਜਾ ਰਿਹਾ ਹੈ, ਕਿਉਂਕਿ ਲੋਕਾਂ ਦੇ ਸਹਿਯੋਗ ਨਾਲ ਇਹ ਯੁੱਧ ਜਿੱਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਅਲਾਮਤ ਦੇ ਖਾਤਮੇ ਲਈ ਬਹੁ ਪਰਤੀ ਨੀਤੀ ਬਣਾਈ ਹੈ, ਜਿਸ ਨੂੰ ਕਾਮਯਾਬ ਕਰਨ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜਰੂਰੀ ਹੈ।

ਚੇਤਨ ਸਿੰਘ ਨੇ ਲੋਕਾਂ ਨੂੰ ਦੱਸਿਆ ਕਿ ਸੇਫ਼ ਪੰਜਾਬ ਐਂਟੀ ਡਰੱਗ ਹੈਲਪਲਾਈਨ ਦਾ ਵਟਸਐਪ ਚੈਟਬੋਟ ਨੰਬਰ 97791-00200 ‘ਤੇ ਵੀ ਨਸ਼ਾ ਤਸਕਰਾਂ ਦੇ ਬਾਰੇ ਦੱਸਿਆ ਜਾ ਸਕਦਾ ਹੈ। ਇਸ ਮੌਕੇ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਵੀ ਖੇਡੇ ਗਏ।