ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਤਰ ਹੋਣ’ਤੇ ਪਾਬੰਦੀ ਦੇ ਹੁਕਮ
ਨਿਊਜ਼ ਪੰਜਾਬ
ਪਟਿਆਲਾ, 27 ਮਈ 2025
ਵਧੀਕ ਜ਼ਿਲ੍ਹਾ ਮੈਜਿਸਟਰੇਟ ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਬੋਰਡ ਵੱਲੋਂ ਸਥਾਪਤ ਕੀਤੇ ਗਏ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਮਿਤੀ 29 ਮਈ ਤੋਂ 10 ਜੂਨ ਦੌਰਾਨ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਤਰ ਹੋਣ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਮਿਤੀ 29 ਮਈ ਤੋਂ 10 ਜੂਨ ਤੱਕ ਸਵੇਰੇ 11 ਵਜੇ ਤੋਂ ਬੋਰਡ ਵੱਲੋਂ ਜ਼ਿਲ੍ਹਾ ਪਟਿਆਲਾ ਵਿੱਚ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਮਾਡਲ ਟਾਊਨ ਵਿਖੇ ਕਰਵਾਈਆਂ ਜਾ ਰਹੀਆਂ ਹਨ। ਇਸ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਹਿੱਤ ਪ੍ਰੀਖਿਆ ਕੇਂਦਰ ਦੇ ਆਲ਼ੇ ਦੁਆਲੇ ਇਕੱਠ ’ਤੇ ਪਾਬੰਦੀ ਲਗਾਈ ਜਾਂਦੀ ਹੈ।