ਨਿਊਜ਼ ਪੰਜਾਬ
28 ਮਈ 2025
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਰਾਜਨੀਤੀ ਵਿੱਚ ਆਉਣ ਦਾ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਉਹ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਚੋਣ ਲੜਨਗੇ। ਬਲਕੌਰ ਸਿੰਘ ਨੇ ਇਹ ਐਲਾਨ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕੀਤਾ। ਉਨ੍ਹਾਂ ਨੇ ਕਿਹਾ ਕਿ ਉਹ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਵਿਰਾਸਤ ਨੂੰ ਅੱਗੇ ਵਧਾਉਣ ਅਤੇ ਇਨਸਾਫ਼ ਦੀ ਲੜਾਈ ਨੂੰ ਮਜ਼ਬੂਤੀ ਨਾਲ ਉਠਾਉਣ ਦੇ ਉਦੇਸ਼ ਨਾਲ ਰਾਜਨੀਤੀ ਵਿੱਚ ਆ ਰਹੇ ਹਨ।
