ਮੁੱਖ ਖ਼ਬਰਾਂਪੰਜਾਬ

ਅਗਨੀਵੀਰ ਦੀ ਭਰਤੀ ਸਬੰਧੀ ਇੱਕ ਦਿਨਾਂ ਮੁਫ਼ਤ ਕੋਚਿੰਗ ਸੈਸ਼ਨ 2 ਜੂਨ ਨੂੰ

ਨਿਊਜ਼ ਪੰਜਾਬ

ਪਟਿਆਲਾ, 28 ਮਈ 2025

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਪਟਿਆਲਾ ਵੱਲੋਂ ਅਗਨੀਵੀਰ ਦੀ ਭਰਤੀ ਸਬੰਧੀ ਇੱਕ ਦਿਨਾਂ ਮੁਫ਼ਤ ਕੋਚਿੰਗ ਸੈਸ਼ਨ ਕਰਵਾਇਆ ਜਾ ਰਿਹਾ ਹੈ। ਇਹ ਸੈਸ਼ਨ

ਮਿਤੀ 2 ਜੂਨ ਦਿਨ ਸੋਮਵਾਰ ਨੂੰ ਸਵੇਰੇ 10:30 ਵਜੇ ਤੋਂ ਦੁਪਹਿਰ 12:30 ਵਜੇ ਤੱਕ ਚੱਲੇਗਾ। ਚਾਹਵਾਨ ਪ੍ਰਾਰਥੀ ਜਿਨ੍ਹਾਂ ਨੇ ਅਗਨੀਵੀਰ ਭਰਤੀ ਲਈ ਰਜਿਸਟ੍ਰੇਸ਼ਨ ਕੀਤੀ ਹੋਈ ਹੈ ਉਹ ਮਿਤੀ 2 ਜੂਨ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ-ਡੀ ਪਟਿਆਲਾ ਵਿਖੇ ਆ ਕੇ ਭਾਗ ਲੈ ਸਕਦੇ ਹਨ। ਇਸ ਤੋਂ ਇਲਾਵਾ ਚਾਹਵਾਨ ਪ੍ਰਾਰਥੀ ਇਸ ਸੈਸ਼ਨ ਦਾ ਹਿੱਸਾ ਬਣਨ ਲਈ ਦਿੱਤੇ ਲਿੰਕ https://tinyurl.com/mrb624jh ਤੇ ਰਜਿਸਟਰ ਕਰਕੇ ਪਹਿਲਾਂ ਰਜਿਸਟਰ ਕਰ ਸਕਦੇ ਹਨ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕੀਤਾ ਜਾ ਸਕਦਾ ਹੈ।