ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ – ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ
ਨਿਊਜ਼ ਪੰਜਾਬ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ (89) ਦਾ ਦੇਹਾਂਤ ਹੋ ਗਿਆ ਹੈ। ਉਹ ਫੇਫੜਿਆਂ ਦੀ ਇਨਫੈਕਸ਼ਨ ਤੋਂ ਪੀੜਤ ਸਨ ਅਤੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖ਼ਲ ਸਨ। ਸਾਲ 2019 ਵਿੱਚ ਉਨ੍ਹਾਂ ਪਦਮ ਸ੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਸੀ। ਉਹ ਸ੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਵੀ ਰਹਿ ਚੁੱਕੇ ਸਨ। ਸ੍ਰੀ ਢੀਂਡਸਾ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ। ਢੀਂਡਸਾ, ਸ਼੍ਰੋਮਣੀ ਅਕਾਲੀ ਦਲ ਦੇ ਕੱਦਾਵਰ ਨੇਤਾਵਾਂ ‘ਚੋਂ ਇੱਕ ਸਨ ਜਿਨ੍ਹਾਂ ਦੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨਾਲ ਲੰਮੀ ਸਿਆਸੀ ਯਾਤਰਾ ਰਹੀ ਹੈ।