ਮੁੱਖ ਖ਼ਬਰਾਂਪੰਜਾਬਭਾਰਤ

ਭਾਰਤ ਦੇ ਮੌਸਮ ਵਿਭਾਗ ਨੇ ਗਰਜ਼ ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਜਾਰੀ ਕੀਤੀ ਚੇਤਾਵਨੀ : ਵੇਖੋ ਪੰਜਾਬ ਸਮੇਤ ਦੇਸ਼ ਬਾਰੇ ਕੀ ਕਿਹਾ 

ਨਿਊਜ਼ ਪੰਜਾਬ

ਨਵੀਂ ਦਿੱਲੀ, 29 ਮਈ ( PIB ) – ਅਸਾਮ ਅਤੇ ਮੇਘਾਲਿਆ, ਤੱਟਵਰਤੀ ਕਰਨਾਟਕ, ਕੇਰਲ ਅਤੇ ਮਾਹੇ, ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ, ਦੱਖਣੀ ਅੰਦਰੂਨੀ ਕਰਨਾਟਕ ਅਤੇ ਤਾਮਿਲਨਾਡੂ ਪੁਡੂਚੇਰੀ ਅਤੇ ਕਰਾਈਕਲ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

❖ ਅਰੁਣਾਚਲ ਪ੍ਰਦੇਸ਼, ਕੋਂਕਣ ਅਤੇ ਗੋਆ, ਓਡੀਸ਼ਾ ਅਤੇ ਪੱਛਮੀ ਬੰਗਾਲ ਅਤੇ ਸਿੱਕਮ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

❖ ਬਿਹਾਰ, ਛੱਤੀਸਗੜ੍ਹ, ਮੱਧ ਮਹਾਰਾਸ਼ਟਰ, ਉੱਤਰੀ ਅੰਦਰੂਨੀ ਕਰਨਾਟਕ, ਤੇਲੰਗਾਨਾ ਅਤੇ ਵਿਦਰਭ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।

❖ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਗਰਜ ਨਾਲ ਤੂਫਾਨ ਅਤੇ ਗੜੇਮਾਰੀ ਦੀ ਸੰਭਾਵਨਾ ਹੈ।

 ❖ ਛੱਤੀਸਗੜ੍ਹ, ਪੂਰਬੀ ਉੱਤਰ ਪ੍ਰਦੇਸ਼, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ, ਜੰਮੂ-ਕਸ਼ਮੀਰ-ਲਦਾਖ-ਗਿਲਗਿਟ-ਬਾਲਟਿਸਤਾਨ-ਮੁਜ਼ੱਫਰਾਬਾਦ, ਮੱਧ ਪ੍ਰਦੇਸ਼, ਪੰਜਾਬ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ (50-60 ਕਿਲੋਮੀਟਰ ਪ੍ਰਤੀ ਘੰਟਾ) ਦੀ ਰਫ਼ਤਾਰ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

❖ ਅੰਡੇਮਾਨ ਅਤੇ ਨਿਕੋਬਾਰ ਟਾਪੂ, ਆਂਧਰਾ ਪ੍ਰਦੇਸ਼, ਬਿਹਾਰ, ਗੁਜਰਾਤ ਰਾਜ, ਹਿਮਾਚਲ ਪ੍ਰਦੇਸ਼, ਅੰਦਰੂਨੀ ਕਰਨਾਟਕ, ਝਾਰਖੰਡ, ਮਰਾਠਵਾੜਾ, ਓਡੀਸ਼ਾ, ਤਾਮਿਲਨਾਡੂ ਪੁਡੂਚੇਰੀ ਅਤੇ ਕਰਾਈਕਲ, ਉਤਰਾਖੰਡ, ਵਿਦਰਭ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

❖ ਤੱਟਵਰਤੀ ਕਰਨਾਟਕ, ਗੰਗਾ ਪੱਛਮੀ ਬੰਗਾਲ ਅਤੇ ਤੇਲੰਗਾਨਾ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

❖ ਕੋਂਕਣ ਅਤੇ ਗੋਆ ਅਤੇ ਮੱਧ ਮਹਾਰਾਸ਼ਟਰ ਵਿੱਚ ਵੱਖ-ਵੱਖ ਥਾਵਾਂ ‘ਤੇ ਬਿਜਲੀ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਗਰਜ-ਤੂਫ਼ਾਨ ਆਉਣ ਦੀ ਸੰਭਾਵਨਾ ਹੈ।

❖ ਤੱਟਵਰਤੀ ਕਰਨਾਟਕ, ਕੇਰਲ ਅਤੇ ਮਾਹੇ, ਕੋਂਕਣ ਅਤੇ ਗੋਆ ਅਤੇ ਲਕਸ਼ਦੀਪ ਦੇ ਕੁਝ ਸਥਾਨਾਂ ‘ਤੇ ਤੇਜ਼ ਸਤਹੀ ਹਵਾਵਾਂ ਚੱਲਣ ਦੀ ਸੰਭਾਵਨਾ ਹੈ।