ਅੱਜ 3 ਵਜੇ ਸੁਖਦੇਵ ਸਿੰਘ ਢੀਂਡਸਾ ਦਾ ਜੱਦੀ ਪਿੰਡ ਵਿੱਚ ਹੋਵੇਗਾ ਅੰਤਿਮ ਸੰਸਕਾਰ
ਨਿਊਜ਼ ਪੰਜਾਬ
30 ਮਈ 2025
ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਸੰਗਰੂਰ ਜ਼ਿਲ੍ਹੇ ਦੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਸਵੇਰੇ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ, ਭਵਾਨੀਗੜ੍ਹ ਰਾਹੀਂ ਸਵੇਰੇ ਸੰਗਤ ਦੇ ਅੰਤਿਮ ਦਰਸ਼ਨਾਂ ਲਈ ਸੰਗਰੂਰ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਲਿਆਂਦਾ ਗਿਆ। ਅੰਤਿਮ ਸਸਕਾਰ ਸੰਗਰੂਰ ਤੋਂ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਸੰਗਰੂਰ ਲਈ ਦੁਪਹਿਰ 3 ਵਜੇ ਦੇ ਕਰੀਬ ਰਵਾਨਾ ਹੋਵੇਗਾ।
ਇਸ ਤੋਂ ਪਹਿਲਾਂ ਵੀਰਵਾਰ ਨੂੰ ਉਨ੍ਹਾਂ ਦੀ ਦੇਹ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਤੋਂ ਚੰਡੀਗੜ੍ਹ ਲਿਜਾਇਆ ਗਿਆ, ਜਿੱਥੇ ਕਈ ਮਸ਼ਹੂਰ ਹਸਤੀਆਂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੀਆਂ। ਇਸ ਦੌਰਾਨ ਅਕਾਲੀ ਦਲ, ਆਮ ਆਦਮੀ ਪਾਰਟੀ, ਕਾਂਗਰਸ ਅਤੇ ਭਾਜਪਾ ਦੇ ਆਗੂ ਉਨ੍ਹਾਂ ਨੂੰ ਅੰਤਿਮ ਸ਼ਰਧਾਂਜਲੀ ਦੇਣ ਲਈ ਪਹੁੰਚੇ।