ਲੁਧਿਆਣਾਤੁਹਾਡਾ ਸ਼ਹਿਰ

ਗੁ. ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਵਿਖ਼ੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ – ਸੰਗਤਾਂ ਸਿੱਖੀ ਸਿਧਾਂਤਾਂ ਤੋ ਪ੍ਰੇਣਾ ਲੈਣ- ਗੁਰਮੀਤ ਸਿੰਘ ਸਲੂਜਾ

ਲੁਧਿਆਣਾ, 31 ਮਈ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਟਾਊਨ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਸਾਹਿਬ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਜਿਸ ਅੰਦਰ ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਆਪਣੀਆਂ ਹਾਜ਼ਰੀਆਂ ਭਰ ਕੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕੀਤਾ। ਸ਼ਹੀਦੀ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਮਹਾਨ ਗੁਰਮਤਿ ਸਮਾਗਮ ਅੰਦਰ

ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਜਸਵੰਤ ਸਿੰਘ ਜੀ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਪਰਮਵੀਰ ਸਿੰਘ ,ਭਾਈ ਸਤਿੰਦਰਪਾਲ ਸਿੰਘ(ਅਖੰਡ ਕੀਰਤਨੀ ਜੱਥਾ)ਲੁਧਿਆਣੇ ਵਾਲਿਆਂ, ਦੇ ਕੀਰਤਨੀ ਜੱਥਿਆਂ ਸਮੇਤ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਦੇ ਕੀਰਤਨੀ ਜੱਥੇ ਨੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ‘।ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਨੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅੱਜ ਲੋੜ ਹੈ,ਅਸੀਂ ਸ਼੍ਰੀ ਗੁਰੁ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਤੇ ਉਨ੍ਹਾਂ ਦੀ ਮਹਾਨ ਕੁਰਬਾਨੀ ਤੇ ਸ਼ਹੀਦੀ ਫ਼ਲਸਫ਼ੇ ਨੂੰ ਹਿਰਦਿਆਂ ਵਿਚ ਵਸਾ ਕੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।ਇਸ ਦੌਰਾਨ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ ਵਿਸ਼ੇਸ਼ ਤੌਰ ਤੇ ਹਾਜਰ ਸਨ।