ਮੁੱਖ ਖ਼ਬਰਾਂਪੰਜਾਬ

ਜ਼ਿਲੇ ਭਰ ਦੇ ਪ੍ਰਾਇਮਰੀ ਸਕੂਲਾਂ ਅੰਦਰ ਮੈਗਾ ਪੀਟੀਐਮ ਆਯੋਜਿਤ

ਨਿਊਜ਼ ਪੰਜਾਬ

1 ਜੂਨ 2025

ਸਕੂਲੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਜਿਲੇ ਭਰ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਮੈਗਾ ਪੀਟੀਐਮ (ਮਾਪੇ ਅਧਿਆਪਕ ਮਿਲਣੀ) ਦਾ ਆਯੋਜਨ ਕੀਤਾ ਗਿਆ। ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ, ਉਪ ਜਿਲਾ ਸਿੱਖਿਆ ਅਫਸਰ (ਐਲੀ. ਸਿੱ.) ਮਨਵਿੰਦਰ ਕੌਰ ਭੁੱਲਰ ਅਤੇ ਬਲਾਕ ਪਟਿਆਲਾ – 2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਵੱਲੋਂ ਜ਼ਿਲ੍ਹੇ ਭਰ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਦਾ ਦੌਰਾ ਕੀਤਾ ਗਿਆ। ਜਿਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਸਿੱਧੂਵਾਲ, ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਅਤੇ ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ ਨੇ ਸਰਕਾਰੀ ਪ੍ਰਾਇਮਰੀ ਸਕੂਲ ਤ੍ਰਿਪੜੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਦੁੱਖ ਨਿਵਾਰਨ ਸਾਹਿਬ ਦਾ ਦੌਰਾ ਕੀਤਾ।

ਉਕਤ ਅਧਿਕਾਰੀਆਂ ਵੱਲੋਂ ਮਾਪਿਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ। ਜਿਸ ਦੌਰਾਨ ਵਿਦਿਆਰਥੀਆਂ ਬਾਰੇ ਮਾਪਿਆਂ ਨਾਲ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਉਕਤ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੂੰ ਉਨਾਂ ਦੇ ਬੱਚਿਆਂ ਦੀ ਕਾਰਗੁਜ਼ਾਰੀ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਹੈ। ਇਸ ਤੋਂ ਇਲਾਵਾ ਮਾਪਿਆਂ ਨੂੰ ਉਹਨਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਜਾਗਰੂਕ ਕੀਤਾ ਗਿਆ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦਿੱਤੇ ਗਏ ਛੁੱਟੀਆਂ ਦੇ ਕੰਮ ਸਬੰਧੀ ਵੀ ਮਾਪਿਆਂ ਨੂੰ ਜਾਣੂ ਕਰਵਾਇਆ ਗਿਆ। ਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਭਰ ਦੇ ਵੱਖ-ਵੱਖ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਮਾਪਿਆਂ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਅਤੇ ਨਾਲ ਹੀ ਸਕੂਲਾਂ ਅੰਦਰ ਵੱਡੀ ਗਿਣਤੀ ਵਿਚ ਪੌਦੇ ਵੰਡੇ ਗਏ। ਇਸ ਮਾਪੇ ਅਧਿਆਪਕ ਮਿਲਣੀ ਦੌਰਾਨ ਮਾਪਿਆਂ ਨੇ ਅਧਿਆਪਕਾਂ ਦੀ ਕਾਰਗੁਜ਼ਾਰੀ ਦੇ ਭਰਵੀਂ ਸ਼ਲਾਘਾ ਕੀਤੀ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।ਅਖੀਰ ਵਿੱਚ ਉਕਤ ਅਧਿਕਾਰੀਆਂ ਨੇ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਦੀ ਅਪੀਲ ਕੀਤੀ।ਇਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਸਟਾਫ ਮੈਂਬਰਜ ਸਮੇਤ ਵੱਡੀ ਗਿਣਤੀ ਵਿੱਚ ਵਿਦਿਆਰਥੀ ਅਤੇ ਉਹਨਾਂ ਦੇ ਮਾਪੇ ਹਾਜ਼ਰ ਸਨ।

ਫੋਟੋ : ਮਾਪੇ ਅਧਿਆਪਕ ਮਿਲਣੀ ਦੌਰਾਨ ਡਿਪਟੀ ਡੀਈਓ ਮਨਵਿੰਦਰ ਕੌਰ ਭੁੱਲਰ, ਬਲਾਕ ਪਟਿਆਲਾ-2 ਦੇ ਬੀਪੀਈਓ ਪ੍ਰਿਥੀ ਸਿੰਘ।