ਗੁਰਦੁਵਾਰਾ ਅਰਬਨ ਅਸਟੇਟ ਦੁਗਰੀ ਵਿਖ਼ੇ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ – ਬੈਨੀਪਾਲ
ਨਿਊਜ਼ ਪੰਜਾਬ
ਲੁਧਿਆਣਾ, 1 ਜੂਨ – ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿੱਚ ਗੁਰਮਤਿ ਕਥਾ ਅਤੇ ਕੀਰਤਨ ਸਮਾਗਮ ਗੁਰੂਦਵਾਰਾ ਸ਼੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਦੁੱਗਰੀ ਫੇਸ 1 ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸਹਿਯੋਗ ਸਦਕਾ ਬੜੀ ਸ਼ਰਧਾ ਅਤੇ ਭਾਵਨਾ ਸਾਹਿਤ ਮਨਾਏ ਗਏ। ਗੱਲਬਾਤ ਕਰਦੇ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸੀਆਂ ਕੀ ਗੁਰੂ ਅਰਜਨ ਦੇਵ ਪਾਤਸਾਹ ਜੀ ਦੇ ਸ਼ਹੀਦੀ ਦੇ ਸਬੰਧ ਵਿੱਚ ਅੰਮ੍ਰਿਤ ਵੇਲੇ ਤੋਂ ਹੀ ਗੁਰਬਾਣੀ ਦਾ ਪ੍ਰਵਾਹ ਆਰੰਭ ਹੋਇਆ। ਭਾਈ ਜਸਵੰਤ ਸਿੰਘ ਦੇ ਜੱਥੇ ਨੇ ਆਸਾ ਜੀ ਦੀ ਵਾਰ ਕੀਰਤਨ ਕਰਵਾਏ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਭੀ ਸੰਗਤੀ ਰੂਪ ਵਿੱਚ ਕਿਤੈ ਅਤੇ
ਗੁਰੂ ਘਰ ਦੀ ਇਸਤ੍ਰੀ ਸਤਿ ਸੰਗ ਸਭਾ ਦਾ ਜੱਥਾ ਬੀਬੀ ਦਵਿੰਦਰ ਕੌਰ ਰਾਜਨੀਇੰਦਰ ਕੌਰ ਰਵਿੰਦਰ ਕੌਰ ਰਹੇਜਾ, ਅੰਮ੍ਰਿਤਪਾਲ ਕੌਰ ਮਨਜੀਤ ਕੌਰ, ਮਨਮੀਤ ਕੌਰ ਬਲਵਿੰਦਰ ਕੌਰ ਬੱਤਰਾ ਅਤੇ ਸਿਮਰਨ ਕੌਰ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।
ਪੰਥ ਪ੍ਰਸਿੱਧ ਪ੍ਰਚਾਰਕ ਗਿਆਨੀ ਪਰਮਜੀਤ ਸਿੰਘ ਅੰਬਾਲੇ ਵਾਲੀਆਂ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ ਅਤੇ ਊਨਾ ਦੇ ਜੀਵਨ ਵਾਰੇ ਸੰਗਤਾਂ ਨਾਲ ਵਿਚਾਰ ਸਾਝੈ ਕਿੱਤੇ। ਅਤੇ ਬਾਅਦ ਵਿੱਚ
ਭਾਈ ਅਰਵਿੰਦਰ ਸਿੰਘ ਜੀ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਸੰਗਤਾਂ ਨੂੰ ਕੀਰਤਨ ਰਾਹੀਂ ਨਿਹਾਲ ਕੀਤਾ ਅਤੇ ਗੁਰੂ ਜੱਸ ਨਾਲ ਜੋੜੀਆਂ। ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ ਲੰਗਰ ਵੀ ਅਤੁੱਟ ਵਰਤਾਈਆ ਗਿਆ।
ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨੀਆ ਅਤੇ ਆਪਣਾ ਜੀਵਨ ਸਫਲਾ ਕੀਤਾ। ਅਤੇ ਸਾਮ ਦੇ ਸਮਾਗਮ ਵਿੱਚ ਗਿਆਨੀ ਪ੍ਰਦੀਪ ਸਿੰਘ ਜਵੱਦੀ ਟਕਸਾਲ ਵਾਲਿਆਂ ਨੇ ਸੰਗਤਾਂ ਨੂੰ ਸੂਰਜ ਪ੍ਰਕਾਸ ਦੀ ਕਥਾ ਦੀ ਵਿਆਖੀਆ ਕੀਤੀ। ਸੋਧਰ ਰਹਿਰਾਸ ਦੀ ਚੌਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਬਖਸ਼ਿਸ਼ ਸਿੰਘ ਅਤੇ ਭਾਈ ਗੁਰਦਿੱਤ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਨੇ ਇਲਾਹੀ ਗੁਰਬਾਣੀ ਦਾ ਕੀਰਤਨ ਸ੍ਰਵਨ ਕਰਵਾਈਆ ਭਾਰੀ ਗਿਣਤੀ ਵਿੱਚ ਸੰਗਤਾਂ ਨੇ ਗੁਰੂ ਘਰ ਨਤਮਸਤਕ ਹੋਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਨੀਆਂ ਅਤੇ ਆਪਣਾ ਜੀਵਨ ਸਫਲਾਂ ਕੀਤਾ।
ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਇਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤ ਨੂੰ ਗੁਰੂ ਘਰ ਵਿੱਚ ਬੱਚਿਆਂ ਨੂੰ ਨਾਲ ਲਿਆਕੇ ਬਾਣੀ ਨਾਲ ਜੋੜਨ ਲਈ ਪ੍ਰੇਰਿਤ ਕੀਤਾ। ਅਰਦਾਸ ਹੁਕਮਨਾਮੇ ਉਪਰੰਤ ਗੁਰੂਕਾ ਲੰਗਰ ਅਟੁੱਟ ਵਰਤਾਈਆ ਗਿਆ। ਸਮਾਗਮ ਵਿੱਚ ਹਾਜਰ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਗੁਰਦੀਪ ਸਿੰਘ ਕਾਲੜਾ,ਬਲਬੀਰ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚੱਗਰ, ਯਸਪਾਲ ਸਿੰਘ ਡਾਕਟਰ ਪ੍ਰੇਮ ਸਿੰਘ ਚਾਵਲਾ, ਕ੍ਰਿਪਾਲ ਸਿੰਘ ਕਾਲੜਾ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਦਰਸ਼ਨ ਸਿੰਘ, ਤਰਲੋਕ ਸਿੰਘ ਸੱਚਦੇਵਾ