ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ, ਇੱਕ ਔਰਤ ਸਮੇਤ ਪੰਜ ਵਿਅਕਤੀਆਂ ਨੂੰ ਹੈਰੋਇਨ ਤੇ ਪਿਸਤੌਲ ਸਮੇਤ ਕੀਤਾ ਗ੍ਰਿਫਤਾਰ
ਨਿਊਜ਼ ਪੰਜਾਬ
ਲੁਧਿਆਣਾ,4 ਜੂਨ 2022
ਲੁਧਿਆਣਾ ਸਲੇਮ ਟਾਬਰੀ ਪੁਲਿਸ ਨੂੰ ਲੁੱਟਖੋਹ ਅਤੇ ਨਸ਼ਾ ਤਸਕਰੀ ਦੇ ਮਾਮਲਿਆਂ ‘ਚ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ‘ਚ ਕੁੱਲ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਮੋਟਰਸਾਈਕਲਾਂ, ਮੋਬਾਈਲ, ਹਥਿਆਰ ਅਤੇ ਨਸ਼ੀਲਾ ਪਦਾਰਥ ਬਰਾਮਦ ਕੀਤਾ ਗਿਆ ਹੈ।
ਸਲੇਮ ਟਾਬਰੀ ਥਾਣੇ ਦੀ ਪੁਲਿਸ ਨੇ ਸੂਚਨਾ ਮਿਲਣ ‘ਤੇ ਜਲੰਧਰ ਬਾਈਪਾਸ ਨੇੜੇ ਨਾਕਾਬੰਦੀ ਦੌਰਾਨ ਇੱਕ ਔਰਤ ਅਤੇ ਇੱਕ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ। ਤਲਾਸ਼ੀ ਦੌਰਾਨ ਔਰਤ ਕੋਲੋਂ 60 ਗ੍ਰਾਮ ਹੈਰੋਇਨ, ਜਦਕਿ ਵਿਅਕਤੀ ਕੋਲੋਂ 32 ਬੋਰ ਦਾ ਦੇਸੀ ਪਿਸਤੌਲ, ਇੱਕ ਮੈਗਜ਼ੀਨ, ਦੋ ਜਿੰਦਾ ਕਾਰਤੂਸ ਅਤੇ ਮੋਟਰਸਾਈਕਲ ਬਰਾਮਦ ਹੋਈ। ਦੋਹਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ‘ਚ ਪੇਸ਼ ਕੀਤਾ ਗਿਆ ਅਤੇ ਰਿਮਾਂਡ ਲੈ ਕੇ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ।
ਦੂਸਰੇ ਮਾਮਲੇ ਵਿੱਚ ਪੁਲਿਸ ਨੇ ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਮੋਬਾਇਲ ਫੋਨ, ਮੋਟਰਸਾਈਕਲ, ਐਕਟਿਵਾ ਅਤੇ ਇੱਕ ਦਾਤ ਬਰਾਮਦ ਕੀਤਾ ।ਏ.ਡੀ.ਸੀ.ਪੀ. ਨੇ ਦੱਸਿਆ ਕਿ ਇਨ੍ਹਾਂ ਦੋਸ਼ੀਆਂ ਵਿਰੁੱਧ ਵੱਖ-ਵੱਖ ਥਾਣਿਆਂ ਵਿੱਚ ਦਰਜਨ ਤੋਂ ਵੱਧ ਮਾਮਲੇ ਦਰਜ ਹਨ। ਪੁੱਛਗਿੱਛ ਦੌਰਾਨ ਹੋਰ ਵੀ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ। ਪੁਲਿਸ ਵੱਲੋਂ ਅਗਲੇ ਦਿਨਾਂ ਵਿੱਚ ਇਨ੍ਹਾਂ ਦੀ ਪਿਛੋਕੜ ਅਤੇ ਹੋਰ ਸਾਥੀਆਂ ਦੀ ਜਾਣਕਾਰੀ ਲੈਣ ਲਈ ਕਾਰਵਾਈ ਜਾਰੀ ਰਹੇਗੀ।