ਮੁੱਖ ਖ਼ਬਰਾਂਭਾਰਤ

IPL ਜਿੱਤ ਦੇ ਜਸ਼ਨਾਂ ਦੌਰਾਨ ਬੰਗਲੁਰੂ ਸਟੇਡੀਅਮ ਦੇ ਬਾਹਰ ਭਾਜ਼ੜ ਮੱਚਣ ਕਾਰਨ 11 ਲੋਕਾਂ ਦੀ ਮੌਤ – ਕਈ ਹੋਰ ਜ਼ਖਮੀ

ਬੰਗਲੁਰੂ , 4 ਜੂਨ

ਆਈਪੀਐਲ ਕ੍ਰਿਕਟ ਚੈਂਪੀਅਨਸ਼ਿਪ ਵਿਚ ਰਾਇਲ ਚੈਲੇਂਜਰਜ਼ ਬੰਗਲੁਰੂ (Royal Challengers Bengaluru – RCB) ਜਿੱਤ ਤੋਂ ਇੱਕ ਦਿਨ ਬਾਅਦ ਬੁੱਧਵਾਰ ਨੂੰ ਜਿੱਤ ਦੇ ਜਸ਼ਨਾਂ ਦੌਰਾਨ ਬੰਗਲੁਰੂ ਦੇ ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਭਗਦੜ ਮੱਚਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।  ਸਰਕਾਰੀ ਤੋਰ ਤੇ ਘਟਨਾ ਦਾ ਵਿਸਥਾਰ ਉਡਕਿਆ ਜਾ ਰਿਹਾ,  ਰਾਇਲ ਚੈਲੇਂਜਰਜ਼ ਬੰਗਲੁਰੂ ਨੇ ਬੁੱਧਵਾਰ ਨੂੰ ਅਹਿਮਦਾਬਾਦ ਵਿੱਚ ਆਈਪੀਐਲ ਫਾਈਨਲ ਵਿੱਚ ਪੰਜਾਬ ਕਿੰਗਜ਼ ਨੂੰ ਹਰਾਇਆ मी।

ਐਮ. ਚਿੰਨਾਸਵਾਮੀ ਸਟੇਡੀਅਮ ਦੇ ਬਾਹਰ ਇਸ ਘਟਨਾ ਵਿੱਚ 11 ਲੋਕਾਂ ਦੀ ਮੌਤ ਹੋ ਗਈ ਅਤੇ 33 ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਮੋਦੀ ਅਤੇ ਰਾਜ ਦੇ ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ।

ਜਾਣਕਾਰੀ ਅਨੁਸਾਰ ਸਟੇਡੀਅਮ ਦੇ ਬਾਹਰ ਭਾਰੀ ਭੀੜ ਇਕੱਠੀ ਹੋ ਗਈ ਸੀ, ਜਿਸ ਨੂੰ ਕਾਬੂ ਕਰਨਾ ਸੁਰੱਖਿਆ ਕਰਮਚਾਰੀਆਂ ਦੇ ਵੱਸ ਵਿਚ ਨਾ ਰਿਹਾ। ਸਮਝਿਆ ਜਾਂਦਾ ਹੈ ਕਿ ਇਸੇ ਕਾਰਨ ਇਹ ਹਾਦਸਾ ਹੋਇਆ ਹੈ।

ਸੂਚਨਾ ਅਨੁਸਾਰ ਸਟੇਡੀਅਮ ਨੇੜੇ ਮੈਟਰੋ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਦੱਸਣਯੋਗ ਹੈ ਕਿ ਰਾਇਲ ਚੈਲੇਂਜਰਜ਼ ਬੰਗਲੁਰੂ ਨੇ ਬੁੱਧਵਾਰ ਨੂੰ ਅਹਿਮਦਾਬਾਦ ਵਿੱਚ ਆਈਪੀਐਲ ਫਾਈਨਲ ਵਿੱਚ ਪੰਜਾਬ ਕਿੰਗਜ਼ ਨੂੰ ਹਰਾਇਆ मी।

 

ਤਸਵੀਰ – ਸੰਕੇਤਕ