ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਵਿਖ਼ੇ ਗੁਰਮਤਿ ਸਮਾਗਮ – ਪੰਥ ਦੇ ਪ੍ਰਸਿੱਧ ਕੀਰਤਨੀ ਜੱਥਿਆਂ ਨੇ ਸੰਗਤਾਂ ਨੂੰ ਕੀਤਾ ਨਿਹਾਲ
ਲੁਧਿਆਣਾ, 7 ਜੂਨ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੁ ਸਿੰਘ ਸਭਾ ਹਰਨਾਮ ਨਗਰ ਲੁਧਿਆਣਾ ਦੀ ਪ੍ਰਬੰਧਕ ਕਮੇਟੀ ਵੱਲੋ ਗੁਰਦੁਆਰਾ ਸਾਹਿਬ ਵਿਖੇ ਬੀਤੀ ਰਾਤ ਬੀਬੀ ਮਨਜੀਤ ਕੌਰ ਦੇ ਸਮੂਹ ਪਰਿਵਾਰ ਦੇ ਨਿੱਘੇ ਸਹਿਯੋਗ ਨਾਲ ਮਹੀਨਾਵਾਰੀ ਵਿਸ਼ੇਸ਼ ਗੁਰਮਤਿ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਕਰਵਾਇਆ ਗਿਆ ।
ਮਹਾਨ ਗੁਰਮਤਿ ਸਮਾਗਮ ਅੰਦਰ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਇੰਦਰਮੋਹਨ ਸਿੰਘ ਜੀ ਅੰਮ੍ਰਿਤਸਰ ਵਾਲੇ, ਭਾਈ ਇੰਦਰਜੀਤ ਸਿੰਘ ਲੁਧਿਆਣੇ ਵਾਲਿਆਂ ਦੇ ਕੀਰਤਨੀ ਜੱਥਿਆਂ ਨੇ ਜਿੱਥੇ ਵਿਸ਼ੇਸ਼ ਤੌਰ ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ
ਉੱਥੇ ਗੁਰਮਤਿ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਦੇ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਕਰਦਿਆਂ ਉੱਘੇ ਕਥਾਵਾਚਕ ਭਾਈ ਪਰਮਜੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਬਾਨ ਤੇ ਭਗਤਾਂ ਵੱਲੋ ਉਚਰੀ ਇਲਾਹੀ ਬਾਣੀ ਦੇ ਸਿਧਾਂਤਕ ਤੇ ਭਾਵਨਾਤਮਕ ਸੰਦੇਸ਼ ਨੂੰ ਸਮੁੱਚੇ ਸੰਸਾਰ ਭਰ ਦੀਆਂ ਸੰਗਤਾਂ ਤੱਕ ਵੱਧ ਤੋ ਵੱਧ ਪਹੁੰਚਾਣ ਤੇ ਸਮੁੱਚੀ ਲੋਕਾਈ ਨੂੰ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦੇਣ ਹਿੱਤ ਬੀਬੀ ਮਨਜੀਤ ਕੌਰ ਦੇ ਪਰਿਵਾਰ ਵੱਲੋ ਕਰਵਾਇਆ ਗਿਆ ਸ਼ੁਕਰਾਨਾ ਸਮਾਗਮ ਇੱਕ ਉਪਦੇਸ਼ਕ ਸਮਾਗਮ ਹੈ।
ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਗੁਰਮੀਤ ਸਿੰਘ ਸਲੂਜਾ ਨੇ ਇੱਕਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕਿਹਾ ਕਿ ਅੱਜ ਲੋੜ ਹੈ,ਅਸੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਦੇ ਲੜ ਲੱਗਕੇ ਆਪਣਾ ਜੀਵਨ ਸਫਲ ਕਰੀਏ ਤੇ ਲੋਕਾਈ ਦੀ ਸੇਵਾ ਵਿੱਚ ਜੁਟ ਜਾਈਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਗੁਰਮਤਿ ਸਮਾਗਮ ਨੂੰ ਸਫਲ ਕਰਨ ਵਿੱਚ ਸਹਿਯੋਗ ਦੇਣ ਵਾਲੇ ਬੀਬੀ ਮਨਜੀਤ ਕੌਰ ਦੇ ਸਮੂਹ ਪਰਿਵਾਰਕ ਮੈਬਰਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਉਨ੍ਹਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ।।
ਇਸ ਦੌਰਾਨ ਉਨ੍ਹਾਂ ਦੇ ਨਾਲ ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ,ਕਵੰਲਜੀਤ ਸਿੰਘ ਛਾਬੜਾ ਵਿਸ਼ੇਸ਼ ਤੌਰ ਤੇ ਹਾਜਰ ਸਨ।
ਹੋਰ ਖ਼ਬਰਾਂ ਪੜ੍ਹਣ ਲਈ ਨਿਊਜ਼ ਪੰਜਾਬ ਦੇ ਲਿੰਕ ਨੂੰ ਟੱਚ ਕਰੋ ਜੀ