ਮੁੱਖ ਖ਼ਬਰਾਂਪੰਜਾਬ

ਕੱਲ੍ਹ ਕਬੀਰ ਜਯੰਤੀ ਮੌਕੇ’ਤੇ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ 

ਨਿਊਜ਼ ਪੰਜਾਬ

ਚੰਡੀਗੜ੍ਹ :10 ਜੂਨ 2025

ਪੰਜਾਬ ‘ਚ 11 ਜੂਨ ਦਿਨ ਬੁੱਧਵਾਰ ਦੀ ਛੁੱਟੀ ਰਹੇਗੀ। ਪੰਜਾਬ ਸਰਕਾਰ ਦੇ ਕੈਲੰਡਰ ਮੁਤਾਬਕ ਕਬੀਰ ਜੈਯੰਤੀ ਦੇ ਮੌਕੇ ‘ਤੇ ਸੂਬੇ ‘ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਤਹਿਤ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ ਇਸ ਦਿਨ ਬੰਦ ਰਹਿਣਗੇ।

ਦੱਸਣਯੋਗ ਹੈ ਕਿ ਪੰਜਾਬ ਦੇ ਸਕੂਲਾਂ ‘ਚ ਪਹਿਲਾਂ ਹੀ ਗਰਮੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜਿਸ ਦੇ ਕਾਰਨ ਸਾਰੇ ਸਰਕਾਰੀ ਅਤੇ ਨਿੱਜੀ ਸਕੂਲ ਪਹਿਲਾਂ ਹੀ ਬੰਦ ਹਨ।