ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਅੱਜ ਜਨਮ ਦਿਨ ਮੋਕੇ’ਤੇ ਪ੍ਰਸ਼ੰਸਕਾਂ ਨੂੰ ਮਿਲੇਗਾ ਤੋਹਫ਼ਾ, 3 ਨਵੇਂ ਗੀਤ ਹੋਣਗੇ ਰਿਲੀਜ਼
ਨਿਊਜ਼ ਪੰਜਾਬ
11 ਜੂਨ 2025
ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 32ਵਾਂ ਜਨਮ ਦਿਨ ਹੈ। ਇਸ ਮੌਕੇ ‘ਤੇ ਸਿੱਧੂ ਦੇ 3 ਗੀਤਾਂ ਦੀ ਐਲਬਮ “ਮੂਸ ਪ੍ਰਿੰਟ” ਦੇ ਨਾਂਅ ਨਾਲ ਰਿਲੀਜ਼ ਹੋਣ ਜਾ ਰਹੀ ਹੈ। ਪਿਤਾ ਨੇ ਕਿਹਾ ਕਿ ਹਰ ਜਨਮਦਿਨ ‘ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿੰਨੇ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ 8 ਗੀਤ ਰਿਲੀਜ਼ ਹੋਏ ਹਨ। ਉਨ੍ਹਾਂ ਦੇ ਸਾਰੇ ਗੀਤਾਂ ਨੂੰ ਪਹਿਲਾਂ ਵਾਂਗ ਹੀ ਪ੍ਰਸਿੱਧੀ ਮਿਲੀ। ਇਹ ਸਾਰੇ ਗਾਣੇ ਉਸਦੇ ਅਧਿਕਾਰਤ ਅਕਾਊਂਟ ‘ਤੇ ਰਿਲੀਜ਼ ਕੀਤੇ ਗਏ ਸਨ।
ਐਲਬਮ ਦਾ ਪੋਸਟਰ ਇੰਸਟਾਗ੍ਰਾਮ ‘ਤੇ ਰਿਲੀਜ਼ ਕੀਤਾ ਗਿਆ ਹੈ। ਇਸ ਪੋਸਟਰ ਨੂੰ ਹੁਣ ਤੱਕ 1.3 ਮਿਲੀਅਨ ਤੋਂ ਵੱਧ ਲੋਕਾਂ ਨੇ ਪਸੰਦ ਕੀਤਾ ਹੈ। ਇਸ ਐਲਬਮ ਵਿੱਚ 3 ਗਾਣੇ 0008, ਨੇਲਜ਼ ਅਤੇ ਟੇਕ ਨੋਟਸ ਸ਼ਾਮਲ ਹਨ। ਤੁਹਾਨੂੰ ਦੱਸ ਦੇਈਏ ਕਿ ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿੱਚ ਹੋਇਆ ਸੀ। 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਸਿੱਧੂ ਮੂਸੇਵਾਲਾ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ।