ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ
*ਸ਼੍ਰੀ ਗੁਰੂ ਤੇਗਬਹਾਦਰ ਸਾਹਿਬ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਸ਼ੰਦੇਸ਼ ਦੇਦੀ ਹੈ- ਭਾਈ ਸਵਰਨ ਸਿੰਘ*
####################
ਲੁਧਿਆਣਾ,11 ਜੂਨ ( ਆਰ ਐਸ ਖ਼ਾਲਸਾ ) ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਬੀਤੀ ਰਾਤ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾਂ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ ਆਯੋਜਿਤ ਕੀਤਾ ਗਿਆ।
ਜਿਸ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰਨ ਲਈ ਪੁੱਜੇ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਸਵਰਨ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਸ਼੍ਰੀ ਅੰਮ੍ਰਿਤਸਰ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰਬਾਣੀ ਦਾ ਇਲਾਹੀ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਗੁਰ ਦਸ਼ਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਕੀਤੇ ਗਏ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਰਤਨ ਸਮਾਗਮ ਨੂੰ ਇੱਕ ਉਪਦੇਸ਼ਕ ਸਮਾਗਮ ਦੱਸਦਿਆਂ ਅਤੇ ਕਿਹਾ ਕਿ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਾਨੂੰ ਨਿਰਭਉ ਤੇ ਨਿਰਵੈਰਤਾ ਦਾ ਉਪਦੇਸ਼ ਦਿੰਦੀ ਹੈ।ਉਨ੍ਹਾਂ ਨੇ ਕੀਰਤਨ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਧਰਮ ਦੇ ਮਾਰਗ ਉਪਰ ਚੱਲਣ ,ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਤਾਕੀਦ ਵੀ ਕੀਤੀ।
ਇਸ ਦੌਰਾਨ ਪ੍ਰਬੰਧਕਾਂ ਵੱਲੋ ਭਾਈ ਸਵਰਨ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ ਗਿਆ।
ਕੀਰਤਨ ਸਮਾਗਮ ਵਿੱਚ ਦਸ਼ਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਬਰ ਇੰਦਰਬੀਰ ਸਿੰਘ ਬੱਤਰਾ,ਹਰਪਾਲ ਸਿੰਘ ਬੱਤਰਾ,ਨਰਿੰਦਰਪਾਲ ਸਿੰਘ ਕਥੂਰੀਆ ,ਰਜਿੰਦਰ ਸਿੰਘ ਡੰਗ,ਭੁਪਿੰਦਰ ਸਿੰਘ ਜੁਨੇਜਾ,ਸਰਬਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਬਲਬੀਰ ਸਿੰਘ ਭਾਟੀਆ ,ਹਰਪਾਲ ਸਿੰਘ ਖਾਲਸਾ ,ਮਹਿੰਦਰ ਸਿੰਘ ਡੰਗ, ਹਰਮੀਤ ਸਿੰਘ ਡੰਗ ,ਗੁਰਬਚਨ ਸਿੰਘ, ਅਤੱਰ ਸਿੰਘ ਮਕੱੜ, ਅਵਤਾਰ ਸਿੰਘ ਮਿੱਢਾ ,ਹਰਪ੍ਰੀਤ ਸਿੰਘ ਨੀਟਾ , ਦਵਿੰਦਰ ਸਿੰਘ ਬਿੱਟੂ ,ਖੁਸ਼ਹਾਲ ਸਿੰਘ ,ਹਰਚਰਨ ਸਿੰਘ ਕਾਲੜਾ,ਕਵੰਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ ,ਵਿਸ਼ੇਸ਼ ਤੌਰ ਤੇ ਹਾਜਰ ਸਨ ।