ਮੁੱਖ ਖ਼ਬਰਾਂਪੰਜਾਬ

ਪੰਜਾਬ ਪੁਲਿਸ ਨੇ 20 ਗ੍ਰਾਮ ਨਸ਼ੀਲੇ ਪਦਾਰਥ ਅਤੇ ਨਕਦੀ ਸਮੇਤ 3 ਤਸਕਰ ਕੀਤੇ ਗ੍ਰਿਫਤਾਰ

ਨਿਊਜ਼ ਪੰਜਾਬ

12 ਜੂਨ 2025

ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਰੂਪਨਗਰ ਪੁਲਿਸ ਨੇ ਨਸ਼ੇ ਦੇ ਵਿਰੋਧ ਵਿਚ ਇੱਕ ਹੋਰ ਵੱਡੀ ਕਾਰਵਾਈ ਕਰਦਿਆਂ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਗ੍ਰਿਫ਼ਤਾਰ ਕੀਤਿਆਂ ਵਿਅਕਤੀਆਂ ਕੋਲੋਂ 20 ਗ੍ਰਾਮ ਤੋਂ ਵੱਧ ਨਸ਼ੀਲਾ ਪਾਊਡਰ ਅਤੇ 1000 ਰੁਪਏ ਡਰੱਗ ਮਨੀ ਬਰਾਮਦ ਹੋਈ। ਇਹ ਗ੍ਰਿਫ਼ਤਾਰੀਆਂ ਵੱਖ-ਵੱਖ ਥਾਣਿਆਂ ਰਾਹੀਂ ਕੀਤੀਆਂ ਗਈਆਂ, ਥਾਣਾ ਸਿਟੀ ਰੂਪਨਗਰ ਵੱਲੋਂ ਸੰਨੀ ਅਤੇ ਜਤਿੰਦਰ ਉਰਫ ਚੀਨੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਥਾਣਾ ਅਨੰਦਪੁਰ ਸਾਹਿਬ ਵਲੋਂ ਹਰਵਿੰਦਰ ਸਿੰਘ ਉਰਫ ਬਿੰਦਰੀ ਨੂੰ ਹਿਰਾਸਤ ‘ਚ ਲਿਆ ਗਿਆ। ਉਨ੍ਹਾਂ ਵਿਰੁੱਧ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮੇ ਦਰਜ ਕਰ ਦਿੱਤੇ ਗਏ ਹਨ। ਸੀਨੀਅਰ ਕਪਤਾਨ ਪੁਲਿਸ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਇਹ ਕਾਰਵਾਈਆਂ ਡੀ.ਜੀ.ਪੀ. ਪੰਜਾਬ ਅਤੇ ਡੀ.ਆਈ.ਜੀ. ਰੂਪਨਗਰ ਰੇਂਜ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈਆਂ ਜਾ ਰਹੀਆਂ ਹਨ। ਨਾਕਾਬੰਦੀਆਂ, ਗਸ਼ਤਾਂ ਅਤੇ ਚੈੱਕਿੰਗ ਰਾਹੀਂ ਤਸਕਰਾਂ ਦੀ ਪਛਾਣ ਕੀਤੀ ਗਈ। ਇਸਦੇ ਨਾਲ ਹੀ, “ਪ੍ਰੋਜੇਕਟ ਸੰਪਰਕ” ਰਾਹੀਂ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਐਸ.ਐਸ.ਪੀ. ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਬਾਰੇ ਜਾਣਕਾਰੀ ਪੁਲਿਸ ਨੂੰ ਦਿਓ, ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ। ਲੋਕਾਂ ਨੂੰ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਰਾਹੀਂ ਜਾਣਕਾਰੀ ਸਾਂਝੀ ਕਰਨ ਦੀ ਅਪੀਲ ਕੀਤੀ ਗਈ ਹੈ।