ਮੁੱਖ ਖ਼ਬਰਾਂਭਾਰਤ

ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਮੋਦੀ,PM ਮੋਦੀ ਨੇ ਸਿਵਲ ਹਸਪਤਾਲ ਵਿੱਚ ਜ਼ਖਮੀਆਂ ਨਾਲ ਕੀਤੀ ਮੁਲਾਕਾਤ

ਨਿਊਜ਼ ਪੰਜਾਬ

13 ਜੂਨ 2025

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਹਾਜ਼ ਹਾਦਸੇ ਵਾਲੀ ਥਾਂ ’ਤੇ ਪੁੱਜੇ ਹਨ, ਜਿਥੇ ਨੇ ਉਨ੍ਹਾਂ ਨੇ ਸਥਿਤੀ ਦਾ ਜਾਇਜ਼ਾ ਲਿਆI ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਵਿਚ ਜ਼ਖਮੀਆਂ ਨੂੰ ਮਿਲਣ ਲਈ ਅਹਿਮਦਾਬਾਦ ਸਿਵਲ ਹਸਪਤਾਲ ਵੀ ਪਹੁੰਚੇ ਹਨ।ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦਾਬਾਦ ਜਹਾਜ਼ ਹਾਦਸੇ ਦੇ ਇਕਲੌਤੇ ਬਚੇ ਵਿਸ਼ਵਕੁਮਾਰ ਰਮੇਸ਼ ਨਾਲ ਵੀ ਹਸਪਤਾਲ ਵਿੱਚ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਮੋਦੀ ਨੇ ਰਮੇਸ਼ ਵਿਸ਼ਵਕੁਮਾਰ ਰਮੇਸ਼ ਦਾ ਹੱਥ ਫੜਿਆ ਅਤੇ ਉਨ੍ਹਾਂ ਨੂੰ ਹੌਸਲਾ ਦਿੱਤਾ। ਇਸ ਦੌਰਾਨ ਵਿਸ਼ਵਕੁਮਾਰ ਰਮੇਸ਼ ਦੇ ਚਿਹਰੇ ‘ਤੇ ਰਾਹਤ ਦੀ ਭਾਵਨਾ ਦੇਖੀ ਜਾ ਸਕਦੀ ਹੈ।

ਇਸ ਦੌਰਾਨ ਉਨ੍ਹਾਂ ਨਾਲ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ, ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਰਾਮ ਮੋਹਨ ਨਾਇਡੂ ਕਿੰਜਾਰਾਪੂ, ਕੇਂਦਰੀ ਰਾਜ ਮੰਤਰੀ ਮੁਰਲੀਧਰ ਮੋਹੋਲ ਅਤੇ ਰਾਜ ਦੇ ਗ੍ਰਹਿ ਮੰਤਰੀ ਹਰਸ਼ ਸੰਘਵੀ ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਅਤੇ ਚਾਲਕ ਦਲ ਦੇ 12 ਮੈਂਬਰਾਂ ਸਮੇਤ 241 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਸਿਰਫ਼ ਭਾਰਤੀ ਮੂਲ ਦੇ ਬ੍ਰਿਟਿਸ਼ ਨਾਗਰਿਕ ਰਮੇਸ਼ ਵਿਸ਼ਵਾਸ ਕੁਮਾਰ ਹੀ ਬਚੇ। ਉਹ ਜਹਾਜ਼ ਦੀ ਸੀਟ ਨੰਬਰ 11-ਏ ‘ਤੇ ਬੈਠੇ ਸਨ। ਉਨ੍ਹਾਂ ਕਿਹਾ ਕਿ ਉਡਾਣ ਭਰਨ ਤੋਂ ਸਿਰਫ਼ 30 ਸਕਿੰਟਾਂ ਬਾਅਦ ਹੀ ਜਹਾਜ਼ ਇੱਕ ਜ਼ੋਰਦਾਰ ਆਵਾਜ਼ ਨਾਲ ਕਰੈਸ਼ ਹੋ ਗਿਆ। ਜਦੋਂ ਮੈਨੂੰ ਹੋਸ਼ ਆਇਆ ਤਾਂ ਮੇਰੇ ਆਲੇ-ਦੁਆਲੇ ਲਾਸ਼ਾਂ ਸਨ।