ਚੰਡੀਗੜ੍ਹ’ ਚ 5.98 ਹੈਰੋਇਨ ਨਾਲ ਬਾਪੂਧਾਮ ਦਾ ਨੌਜਵਾਨ ਗ੍ਰਿਫਤਾਰ
ਨਿਊਜ਼ ਪੰਜਾਬ
ਚੰਡੀਗੜ੍ਹ,13 ਜੂਨ 2025
ਚੰਡੀਗੜ੍ਹ ਸੈਕਟਰ 26 ਥਾਣੇ ਦੀ ਪੁਲਿਸ ਨੇ ਇੱਕ ਨੌਜਵਾਨ ਨੂੰ 5.98 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਹ ਨਸ਼ੀਲੇ ਪਦਾਰਥ ਕਿੱਥੋਂ ਲਿਆਉਂਦਾ ਸੀ ਅਤੇ ਕਿੱਥੇ ਸਪਲਾਈ ਕਰਨ ਜਾ ਰਿਹਾ ਸੀ। ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਸੈਕਟਰ 26 ਬਾਪੂ ਧਾਮ ਕਲੋਨੀ ਦਾ ਰਹਿਣ ਵਾਲਾ ਰਿੰਕੂ ਨਸ਼ੀਲੇ ਪਦਾਰਥ ਸਪਲਾਈ ਕਰਨ ਜਾ ਰਿਹਾ ਹੈ। ਸੂਚਨਾ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਨੂੰ ਸੈਕਟਰ 26 ਟਿੰਬਰ ਮਾਰਕੀਟ ਨੇੜੇ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਲੈਣ ‘ਤੇ 5.98 ਗ੍ਰਾਮ ਹੈਰੋਇਨ ਮਿਲੀ। ਸੈਕਟਰ 26 ਥਾਣੇ ਦੀ ਪੁਲਿਸ ਨੇ ਮੁਲਜ਼ਮ ਰਿੰਕੂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ