ਲੁਧਿਆਣਾਸਾਡਾ ਵਿਰਸਾ

ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਸ 1 ਦੁੱਗਰੀ ਵਿਖੇ ਸੰਗਰਾਂਦ ਤੇ ਹੋਏ ਸਮਾਗਮ – 16 ਜੂਨ ਤੋਂ ਵਿਦਿਆਰਥੀਆਂ ਲਈ ਗੁਰਮਤਿ ਕੈਂਪ – ਕੁਲਵਿੰਦਰ ਸਿੰਘ ਬੈਨੀਪਾਲ 

ਨਿਊਜ਼ ਪੰਜਾਬ

ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਨਿਊਜ਼ ਪੰਜਾਬ ਨੂੰ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ (ਰਜ਼ਿ) ਪੱਖੋਵਾਲ ਸਰਕਲ ਲੁਧਿਆਣਾ ਅਤੇ ਗੁ: ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ, ਫੇਜ਼-1 ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ16 ਜੂਨ ਤੋਂ 22 ਜੂਨ ਤੱਕ ਰੋਜ਼ਾਨਾ ਸ਼ਾਮ 4 ਵਜੇ ਤੋਂ 6 ਤੱਕ ਦੋ ਗਰੁੱਪਾਂ ਪਹਿਲੀ ਤੋਂ 10+2 ਅਤੇ ਕਾਲਜ ਤੱਕ ਦੇ ਬੱਚਿਆਂ ਲਈ ਵਿਸ਼ੇਸ਼ ਗੁਰਮਤਿ ਕੈਂਪ ਆਯੋਜਿਨ ਕੀਤਾ ਜਾ ਰਿਹਾ ਜਿਸ ਵਿੱਚ ਗੁਰਬਾਣੀ ਕੰਠ, ਦਸਤਾਰ ਸਿਖਲਾਈ, ਕੀਰਤਨ ਤੋ ਸਿਖਲਾਈ ‘ ਅਤੇ ਗੱਤਕਾ ਸਿਖਲਾਈ ਬਾਰੇ ਜਾਣਕਾਰੀ ਦਿੱਤੀ ਜਾਵੇਗੀ, ਉਨ੍ਹਾਂ ਅਪੀਲ ਕੀਤੀ ਕਿ ਮਾਪੇ ਆਪਣੇ ਬੱਚਿਆਂ ਨੂੰ ਗੁਰਮਤਿ ਨਾਲ ਜੋੜਣ ਲਈ ਕੈਂਪ ਵਿੱਚ ਭੇਜਣ 

ਨਿਊਜ਼ ਪੰਜਾਬ

ਲੁਧਿਆਣਾ, 15 ਜੂਨ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਾੜ ਮਹੀਨੇ ਦੀ ਆਰੰਬਤਾ ਅਤੇ ਜਪ ਤਪ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਇਆ ਗਿਆ। ਸਵੇਰੇ ਨਿਤਨੇਮ ਅਤੇ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ, ਆਸਾ ਜੀ ਦੀ ਵਾਰ ਦਾ ਕੀਰਤਨ ਹਜ਼ੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਸ਼ਰਵਣ ਕਰਵਾਏ। ਅਤੇ ਮੀਤ ਗ੍ਰੰਥੀ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਸੰਗਤਾ ਨੂੰ ਹਾੜ ਮਹੀਨੇ ਦੀ ਸੰਗਰਾਂਦ ਦੀ ਮਹਤੱਤਾਂ ਵਾਰੇ ਚਾਨਣਾ ਪਾਇਆ ਅਤੇ ਬਾਬਾ ਦੀਪ ਸਿੰਘ ਜੀ ਦੀਆਂ ਕੁਰਬਾਨੀਆਂ ਵਾਰੇ ਜਾਣੂ ਕਰਵਾਇਆ।

ਜਪ ਤਪ ਸਮਾਗਮ ਦੁਪਹਿਰ 01 ਵਜੈ ਆਰੰਭ ਕੀਤਾ ਗਿਆ ਜਿਸ ਵਿੱਚ ਜਪੁਜੀ ਸਾਹਿਬ, ਚੋਪਈ ਸਾਹਿਬ ਤੇ ਸੁਖਮਨੀ ਸਾਹਿਬ ਜੀ ਦੇ ਪਾਠ ਕਿਤੇ ਗਏ, ਉਪਰੰਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਵਾਲੀ ਇਸਤ੍ਰੀ ਸਤਿਸੰਗ ਸਭਾ ਦੀਆ ਬੀਬੀਆਂ ਨੇ ਅਤੇ

ਸਤਨਾਮ ਸਿੰਘ ਬੇਂਕਾ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਾਲੀਆਂ ਦੇ ਕੀਰਤਨੀ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਕਰਕੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਸ਼ੰਗਤਾ ਨੇ ਭਾਰੀ ਗਿਣਤੀ ਵਿੱਚ ਸਮੂਲੀਅਤ ਕਰਕੇ ਇਲਾਹੀ ਬਾਣੀ ਦੇ ਕੀਰਤਨ ਸ੍ਰਵਣ ਕਰਕੇ ਆਪਣਾ ਜੀਵਨ ਸਫਲਾ ਕਿਤਾ।

ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਬੇਨਤੀ ਕੀਤੀ ਕਿ ਗੁਰੂ ਘਰ ਟਾਇਮ ਸਿਰ ਪਹੁੰਚਕੇ ਕੇ ਕੀਰਤਨ ਅਤੇ ਕਥਾ ਦਾ ਆਨੰਦ ਮਾਣਿਆ ਕਰਨ ਅਤੇ ਆਪਣਾ ਜੀਵਨ ਸਫਲਾ ਕੀਤਾ। ਅਤੇ ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਈਆਂ । ਸੰਗਤਾਂ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ ਰਜਿੰਦਰ ਸਿੰਘ ਭਾਟੀਆ ਜਗਮੋਹਨ ਸਿੰਘ ਬੀਬੀ ਮਨਜੀਤ ਕੌਰ ਬੀਬੀ ਕੁਲਜੀਤ ਕੌਰ ਬੀਬੀ ਸਿਮਰਨ ਕੌਰ ਅਮ੍ਰਿਤਪਾਲ ਕੌਰ ਬੀਬੀ ਬਲਵਿੰਦਰ ਕੌਰ ਬੱਤਰਾ ਬੀਬੀ ਕਰਮਜੀਤ ਕੌਰ ਰਵਿੰਦਰ ਕੌਰ ਰਹੈਜਾ ਬੀਬੀ ਦਵਿੰਦਰ ਕੌਰ ਬੀਬੀ ਗੁਰਪ੍ਰੀਤ ਕੌਰ ਖੁਰਾਨਾ, ਰਜਿੰਦਰ ਕੌਰ ਬੀਬੀ ਪਰਮਿੰਦਰ ਕੌਰ ਨਿਰਮਲ ਕੌਰ ਪਾਇਲ ਅਤੇ ਜਸਵਿੰਦਰ ਕੌਰ ਪਾਇਲ ਰਾਜਨੀਇੰਦਰ ਕੌਰ