ਲੁਧਿਆਣਾਸਾਡਾ ਵਿਰਸਾ

ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹਫ਼ਤਾਵਾਰੀ ਕੀਰਤਨ ਸਮਾਗਮ ਆਯੋਜਿਤ

ਗੁਰੂ ਸਾਹਿਬ ਨੇ ਸੰਗਤਾਂ ਨੂੰ ਨਿਰਭਉ ਤੇ ਨਿਰਵੈਰ ਦੇ ਸੰਕਲਪ ਨਾਲ ਜੋੜਿਆ- ਭੁਪਿੰਦਰ ਸਿੰਘ

ਲੁਧਿਆਣਾ,15 ਜੂਨ (ਆਰ ਐਸ ਖ਼ਾਲਸਾ) ਉੱਚੇ ਆਦਰਸ਼ਾਂ ਦੇ ਧਾਰਨੀ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਭਗਤੀ ‘ਤੇ ਸ਼ਕਤੀ ਦੇ ਸੰਕਲਪ ਨੂੰ ਸਿਧਾਂਤਕ ਤੌਰ ਤੇ ਪ੍ਰਵਾਨ ਕਰਦਿਆਂ ਮੀਰੀ ਤੇ ਪੀਰੀ ਦੀਆਂ ਦੋ ਕ੍ਰਿਪਾਨਾਂ ਧਾਰਨ ਕਰ ਕੇ ਇੱਕ ਨਵੇਂ ਇਤਿਹਾਸ ਦੀ ਸਿਰਜਨਾ ਕੀਤੀ, ਉੱਥੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਥਾਪਨਾ ਕਰਕੇ ਅਤੇ ਖਾਲਸਾਈ ਫੌਜ਼ ਦਾ ਗਠਨ ਕਰਕੇ ਜਬਰ ਤੇ ਜ਼ੁਲਮ ਦਾ ਮੂੰਹ ਤੋੜਵਾਂ ਜਵਾਬ ਦਿੱਤਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰੂ ਘਰ ਦੇ ਕੀਰਤਨੀਏ ਭਾਈ ਮਨਜੀਤ ਸਿੰਘ ਜੀ ਪਠਾਨਕੋਟ ਵਾਲਿਆਂ ਨੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵੱਲੋਂ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਖੇ ਛੇਵੇ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਯੋਜਿਤ ਕੀਤੇ ਗਏ ਹਫ਼ਤਾਵਰੀ ਕੀਰਤਨ ਸਮਾਗਮ ਅੰਦਰ ਇਕੱਤਰ ਹੋਈਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਕੀਤਾ। ਇਸ ਦੌਰਾਨ ਭਾਈ ਮਨਜੀਤ ਸਿੰਘ ਜੀ ਪਠਾਨਕੋਟ ਵਾਲਿਆਂ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ.ਭੁਪਿੰਦਰ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀਆਂ ਸਿੱਖਿਆਵਾਂ ਤੇ ਫਲਾਸਫੀ ਸਮੁੱਚੀ ਲੋਕਾਈ ਨੂੰ ਨਿਰਭਉ ਤੇ ਨਿਰਵੈਰ ਹੋਣ ਦੀ ਪ੍ਰੇਣਾ ਦਿੰਦੀ ਹੈ।ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜੀ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ । ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਸਾਂਝੇ ਰੂਪ ਵਿੱਚ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਓ ਬਖਸ਼ਿਸ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ ਅਤੇ ਕਿਹਾ ਕਿ ਸਵ: ਜੱਥੇਦਾਰ ਅਵਤਾਰ ਸਿੰਘ ਮੱਕੜ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਸੁਸਾਇਟੀ ਵੱਲੋਂ ਚਲਾਈ ਜਾ ਰਹੀ ਹਫ਼ਤਾਵਰੀ ਕੀਰਤਨ ਸਮਾਗਮ ਦੀ ਲੜੀ ਸੰਗਤਾਂ ਦੇ ਲਈ ਪ੍ਰੇਣਾ ਦਾ ਸਰੋਤ ਬਣ ਚੁੱਕੀ ਹੈ। ।ਕੀਰਤਨ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ.ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ,ਕਰਨੈਲ ਸਿੰਘ ਬੇਦੀ ,ਪ੍ਰਿਤਪਾਲ ਸਿੰਘ(ਵਰਦੀ ਸਟੂਡੀਓ) ਭੁਪਿੰਦਰਪਾਲ ਸਿੰਘ ਧਵਨ , ਏ.ਪੀ ਸਿੰਘ ਅਰੋੜਾ,ਸੁਰਿੰਦਰਪਾਲ ਸਿੰਘ ਭੁਟੀਆਨੀ,ਜਗਬੀਰ ਸਿੰਘ ,ਰਜਿੰਦਰ ਸਿੰਘ ਮੱਕੜ, ਸਰਪੰਚ ਗੁਰਚਰਨ ਸਿੰਘ ਖੁਰਾਣਾ, ਗਿਆਨੀ ਦਵਿੰਦਰ ਸਿੰਘ ,ਕਵੰਲਜੀਤ ਸਿੰਘ ਖੁਰਾਣਾ,ਜੀਤ ਸਿੰਘ,ਗੁਰਵਿੰਦਰ ਸਿੰਘ ਆੜਤੀ,ਸੁਰਿੰਦਰ ਸਿੰਘ ਸਚਦੇਵਾ, ਹਰਕਿਰਤ ਸਿੰਘ ਬਾਵਾ,ਮਨਜੀਤ ਸਿੰਘ ਟੋਨੀ, ਰਜਿੰਦਰ ਸਿੰਘ ਮੱਕੜ,ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ,ਗੁਰਦੀਪ ਸਿੰਘ ਸਲੂਜਾ, ਬਲਜੀਤ ਸਿੰਘ ਦੂਆ (ਨਵਦੀਪ ਰੀਜ਼ੋਰਟ),ਗਗਨਦੀਪ ਸਿੰਘ ਬੇਦੀ,ਅਮਨਦੀਪ ਸਿੰਘ ਬੇਦੀ, ਮਹਿੰਦਰ ਸਿੰਘ ਡੰਗ ,ਅਤੱਰ ਸਿੰਘ ਮੱਕੜ, ਰਜਿੰਦਰ ਸਿੰਘ ਡੰਗ,ਹਰਮੀਤ ਸਿੰਘ ਡੰਗ,ਗੁਰਪ੍ਰੀਤ ਸਿੰਘ ਪ੍ਰਿੰਸ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹ ਦੀਪਸਿੰਘ,ਕਰਨਦੀਪ ਸਿੰਘ ਸਿਮਰਨ, ਬਲ ਫਤਹਿ ਸਿੰਘ, ਵਿਸ਼ੇਸ਼ ਤੌਰ ਤੇ ਹਾਜ਼ਰ ਸਨ।