ਮੁੱਖ ਖ਼ਬਰਾਂਪੰਜਾਬ

ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਵੱਲੋਂ ਆਰੰਭੀਆਂ ਸਿਹਤ ਸੇਵਵਾਂ ਦੀ ਸ਼ਲਾਂਘਾ 

ਲੁਧਿਆਣਾ,15 ਜੂਨ (ਆਰ ਐਸ ਖ਼ਾਲਸਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਗੁਰੂ ਸਾਹਿਬਾਨ ਵੱਲੋਂ ਬਖਸ਼ੇ ਸੇਵਾ ਤੇ ਸਿਮਰਨ ਦੇ ਸਕੰਲਪ ਦੇ ਨਾਲ ਸੰਗਤਾਂ ਨੂੰ ਵੱਧ ਤੋਂ ਵੱਧ ਜੋੜਨ ਅਤੇ ਆਪਣੀ ਉਸਾਰੂ ਸੋਚ ਨੂੰ ਮੁਨੱਖੀ ਸੇਵਾ ਕਾਰਜਾਂ ਵਿੱਚ ਲਗਾਉਣ ਵਾਲੀਆਂ ਗੁਰਦੁਆਰਾ ਕਮੇਟੀਆਂ ਤੇ ਸੰਸਥਾਵਾਂ ਕੌਮ ਅਤੇ ਸਮਾਜ ਦੇ ਲਈ ਚਾਨਣ ਮੁਨਾਰਾ ਹੁੰਦੀਆਂ ਹਨ।

ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਦੀ ਪ੍ਰਬੰਧਕੀ ਕਮੇਟੀ ਦੀ ਸੁਹਿਰਦ ਸੋਚ ਵਾਲੀ ਅਗਵਾਈ ਹੇਠ ਦੀਨ ਦੁੱਖੀਆ ਦੇ ਇਲਜ ਲਈ ਚਲ ਰਹੇ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦਾ ਉਚੇਚੇ ਤੌਰ ਤੇ ਨਿਰੀਖਣ ਕਰਨ ਲਈ ਉਚੇਚੇ ਤੌਰ ਤੇ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਦੀ ਸਥਾਪਨਾ ਕਰਕੇ ਥੋੜੇ ਪੈਸਿਆਂ ਵਿੱਚ ਮਰੀਜਾਂ ਨੂੰ ਆਧੁਨਿਕ ਇਲਾਜ ਸੁਵਿਧਾਵਾਂ ਉਪਲੱਬਧ

ਕਰਵਾਉਣਾ ਸਲਾਘਾਯੋਗ ਕਾਰਜ ਹੈ। ਜਿਸ ਦੇ ਲਈ ਮੈ ਪ੍ਰਬੰਧਕਾਂ ਨੂੰ ਆਪਣੀ ਦਿਲੀ ਮੁਬਾਰਕਬਾਦ ਦੇਦਾ ਹਾਂ।ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸ.ਗੁਰਮੀਤ ਸਿੰਘ ਸਲੂਜਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਜਿੱਥੇ ਉਕਤ ਚੈਰੀਟੇਬਲ ਹਸਪਤਾਲ ਅੰਦਰ ਲੋੜਵੰਦ ਮਰੀਜ਼ਾਂ ਦੇ ਇਲਾਜ ਲਈ ਚਲ ਰਹੀਆਂ ਆਧੁਨਿਕ ਸਿਹਤ ਸਹੂਲਤਾਂ ਦੀ ਜਾਣਕਾਰੀ ਦਿੱਤੀ ਉੱਥੇ ਨਾਲ ਹੀ ਦੱਸਿਆ ਕਿ ਜਲਦੀ ਹੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵਿਖੇ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਮਰੀਜ਼ਾਂ ਦੀ ਸਹੂਲਤ ਨਵੀਂ ਐਕਸਰੇ ਮਸ਼ੀਨ ਸਥਾਪਤ ਕੀਤੀ ਜਾਵੇਗੀ।ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸ.ਗੁਰਮੀਤ ਸਿੰਘ ਸਲੂਜਾ ਵੱਲੋ ਆਪਣੇ ਸਾਥੀ ਅਹੁਦੇਦਾਰ ਸਾਹਿਬਾਨ ਨਾਲ ਮਿਲ ਕੇ ਸਾਂਝੇ ਰੂਪ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਕੀਤਾ।

ਇਸ ਸਮੇਂ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਬਾਬਾ ਅਜੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ , ਗੁਰਦੁਆਰਾ ਸਾਹਿਬ ਦੇ ਚੇਅਰਮੈਨ ਬਲਦੇਵ ਸਿੰਘ, ਗੁਰਚਰਨ ਸਿੰਘ ਚੰਨ ਸੀਨੀਅਰ ਮੀਤ ਪ੍ਰਧਾਨ, ਅਮਰਜੀਤ ਸਿੰਘ ਟੋਨੀ ਮੱਕੜ,ਕੁਲਵਿੰਦਰ ਸਿੰਘ ਲਾਡੀ ਦਿਲਜੰਗ ਸਿੰਘ, ਅਮਰਜੀਤ ਸਿੰਘ ਪਰੂਥੀ, ਜਗਤਾਰ ਸਿੰਘ ਸੋਨੀ, ਮਹਿੰਦਰਪਾਲ ਸਿੰਘ ਗਲਹੋਤਰਾ,ਕੁਲਦੀਪ ਸਿੰਘ ਦੀਪਾ, ਭੁਪਿੰਦਰ ਸਿੰਘ ਸਲੂਜਾ, ਰਜਿੰਦਰ ਸਿੰਘ ਸਲੂਜਾ, ਸੁਰਿੰਦਰਪਾਲ ਸਿੰਘ ਜਸਬੀਰ ਸਿੰਘ ਜੇ ਸੰਨਜ਼, ਹਰਕ੍ਰਿਸ਼ਨ ਸਿੰਘ ਮਕੱੜ,ਹਰਮਨਦੀਪ ਸਿੰਘ, ਭੁਪਿੰਦਰ ਸਿੰਘ ਛਾਬੜਾ, ਕਵੰਲਜੀਤ ਸਿੰਘ ਛਾਬੜਾ,ਅਮਰੀਕ ਸਿੰਘ ਬੱਤਰਾ ਅਮਰਜੀਤ ਸਿੰਘ ਟੈਕਸਲਾ ਜਸਪਾਲ ਸਿੰਘ ਪਿੰਕੀ ਵਿਸ਼ੇਸ਼ ਤੌਰ ਤੇ ਹਾਜਰ ਸਨ।