ਪਾਕਿਸਤਾਨ ਨਹੀਂ ਜਾਵੇਗਾ ਸਿੱਖ ਜੱਥਾ; ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ’ਤੇ ਜਾਣਾ ਸੀ ਪਾਕਿਸਤਾਨ…SGPC ਵੱਲੋ ਦਿੱਤੀ ਗਈ ਜਾਣਕਾਰੀ
ਨਿਊਜ ਪੰਜਾਬ
16 ਜੂਨ 2025
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 29 ਜੂਨ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿੱਚ ਮਨਾਏ ਜਾ ਰਹੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਨਹੀਂ ਭੇਜੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿੱਚ ਜਮ੍ਹਾ ਕਰਵਾ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਹਰ ਸਾਲ ਸ਼੍ਰੋਮਣੀ ਕਮੇਟੀ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਇੱਕ ਜਥਾ ਪਾਕਿਸਤਾਨ ਭੇਜਦੀ ਹੈ, ਪਰ ਦੋਵਾਂ ਦੇਸ਼ਾਂ ਵਿੱਚ ਤਣਾਅਪੂਰਨ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ‘ਤੇ ਜਾਰੀ ਪਾਬੰਦੀਆਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਦੇਖਦੇ ਹੋਏ, ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਸ ਜਥੇ ਨੂੰ ਨਾ ਭੇਜਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਨਾਲ ਸੰਪਰਕ ਕਰ ਸਕਦੇ ਹਨ।