ਨਿਊਜ਼ ਪੰਜਾਬ
18 ਜੂਨ 2025
ਪੀ. ਆਰ. ਟੀ. ਸੀ., ਰੋਡਵੇਜ਼, ਪਨਬੱਸ ਮੁਲਾਜ਼ਮਾਂ ਨੂੰ ਅਜੇ ਤਕ ਤਨਖਾਹ ਨਾ ਮਿਲਣ ਦੇ ਰੋਸ ਵੱਜੋਂ ਮੁਲਾਜ਼ਮਾਂ ਨੇ ਬੱਸ ਸਟੈਂਡ ਬੰਦ ਰੱਖਣ ਦਾ ਐਲਾਨ ਕੀਤਾ ਹੈ। ਮੁਲਾਜ਼ਮਾਂ ਨੇ ਸਰਕਾਰ ਨੂੰ ਸੋਮਵਾਰ ਸ਼ਾਮ ਤਕ ਦਾ ਅਲਟੀਮੇਟਮ ਦਿੱਤਾ ਸੀ ਪਰ ਤਨਖਾਹ ਨਹੀਂ ਆਈ, ਇਸ ਦੇ ਚੱਲਦੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਨੇ ਵਿਰੋਧ ਦਾ ਐਲਾਨ ਕਰ ਦਿੱਤਾ ਹੈ। ਤਨਖਾਹ ਨਾ ਮਿਲਣ ਦੇ ਰੋਸ ਵਿਚ ਮੰਗਲਵਾਰ ਨੂੰ 2 ਘੰਟੇ (ਸਵੇਰੇ 10 ਵਜੇ ਤੋਂ 12 ਵਜੇ ਤੱਕ) ਪੀ. ਆਰ. ਟੀ. ਸੀ. ਨਾਲ ਜੁੜੇ ਬੱਸ ਸਟੈਂਡ ਬੰਦ ਰੱਖੇ।ਮੁਲਾਜ਼ਮ ਬੱਸ ਸਟੈਂਡ ਦੇ ਬਾਹਰ ਰੋਸ ਪ੍ਰਦਰਸ਼ਨ ਵੀ ਕਰਨਗੇ। ਜੇ ਫਿਰ ਵੀ ਹੱਲ ਨਾ ਨਿਕਲਿਆ ਤਾਂ 19 ਜੂਨ ਨੂੰ ਬੱਸਾਂ ਦਾ ਚੱਕਾ ਜਾਮ ਹੋਵੇਗਾ।
ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟਰ ਵਰਕਰ ਯੂਨੀਅਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਬਿਨਾਂ ਤਨਖਾਹ ਮੁਲਾਜ਼ਮਾਂ ਨੂੰ ਘਰਾਂ ਦਾ ਖਰਚਾ ਕਰਨਾ ਔਖਾ ਹੋ ਰਿਹਾ ਹੈ। ਯੂਨੀਅਨ ਕਈ ਵਾਰ ਮੰਗ ਪੱਤਰ ਸੌਂਪ ਚੁੱਕੀ ਹੈ ਪਰ ਕੋਈ ਅਸਰ ਨਹੀਂ ਹੋਇਆ। ਹਰ ਮੀਟਿੰਗ ਵਿਚ ਭਰੋਸਾ ਦਿੱਤਾ ਗਿਆ ਪਰ ਕੋਈ ਹੱਲ ਨਹੀਂ ਨਿਕਲਆ। ਲਿਹਾਜ਼ਾ ਮਜਬੂਰਨ ਉਨ੍ਹਾਂ ਨੂੰ ਬੱਸ ਸਟੈਂਡ ਬੰਦ ਕਰਨ ਦਾ ਫ਼ੈਸਲਾ ਲੈਣਾ ਪਿਆ।
