ਤਰਨ-ਤਾਰਨ ਦੀ ਦਾਣਾ ਮੰਡੀ’ਚ VOLLEYBALL PLAYER ਦਾ ਕਿਰਚ ਮਾਰ ਕੇ ਕਤਲ 

ਨਿਊਜ਼ ਪੰਜਾਬ

ਤਰਨਤਾਰਨ,18 ਜੂਨ 2025

ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਟਾ ਵਾਸੀ ਵਾਲੀਵਾਲ ਖਿਡਾਰੀ ਦਾ ਤੇਜਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮਾਮੂਲੀ ਤਕਰਾਰ ਤੋਂ ਬਾਅਦ ਉਸਦੀ ਹੱਤਿਆ ਕਰ ਦਿੱਤੀ ਗਈ। ਮੌਕੇ ’ਤੇ ਪੁੱਜੀ ਥਾਣਾ ਸਰਹਾਲੀ ਦੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਆਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਵਿਵੇਕਬੀਰ ਸਿੰਘ (16) ਪੁੱਤਰ ਸ਼ਮਸ਼ੇਰ ਸਿੰਘ ਵਾਸੀ ਪਿੰਡ ਠੱਟਾ ਜੋ ਗਿਆਰ੍ਹਵੀਂ ਜਮਾਤ ਦਾ ਵਿਦਿਆਰਥੀ ਹੈ। ਦਾ ਪਿੰਡ ਦੇ ਹੀ ਕਿਸੇ ਨੌਜਵਾਨ ਨਾਲ ਝਗੜਾ ਹੋਇਆ ਸੀ। ਜਿਸਦੀ ਰੰਜਿਸ਼ ਤਹਿਤ ਉਸ ਉੱਪਰ ਉਸ ਵੇਲੇ ਹਮਲਾ ਕਰ ਦਿੱਤਾ, ਜਦੋਂ ਕਿਸੇ ਕੰਮ ਲਈ ਸਰਹਾਲੀ ਦੀ ਅਨਾਜ ਮੰਡੀ ਕੋਲ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਿਵੇਕਬੀਰ ਸਿੰਘ ਵਾਲੀਵਾਲ ਦਾ ਖਿਡਾਰੀ ਸੀ। ਜ਼ਖ਼ਮੀ ਹਾਲਤ ਵਿਚ ਉਸ ਦੇ ਚਚੇਰੇ ਭਰਾ ਅਤੇ ਹੋਰਾਂ ਨੇ ਉਸ ਨੂੰ ਹਸਪਤਾਲ ਲਿਆਂਦਾ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।