ਨਿਊਜ਼ ਪੰਜਾਬ
ਲੁਧਿਆਣਾ,19 ਜੂਨ 2025
ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਵਿੱਚ ਦੁਪਹਿਰ 1 ਵਜੇ ਤੱਕ 33.42% ਹੋਈ ਵੋਟਿੰਗ ਦਰਜ ਕੀਤੀ ਗਈ ਹੈ।ਲੁਧਿਆਣਾ ਪੱਛਮੀ ਦੀ ਉਪ ਚੋਣ ਵਿੱਚ, 1.75 ਲੱਖ ਵੋਟਰ 14 ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ। ਵੋਟਿੰਗ ਲਈ 194 ਪੋਲਿੰਗ ਸਟੇਸ਼ਨ ਬਣਾਏ ਗਏ ਹਨ। 23 ਜੂਨ ਨੂੰ ਵੋਟਾਂ ਦੀ ਗਿਣਤੀ ਤੋਂ ਤੁਰੰਤ ਬਾਅਦ ਨਤੀਜਾ ਘੋਸ਼ਿਤ ਕੀਤਾ ਜਾਵੇਗਾ।
ਲੁਧਿਆਣਾ ਦੇ ਡੀਸੀ ਹਿਮਾਂਸ਼ੂ ਜੈਨ ਨੇ ਲਾਈਨ ਵਿੱਚ ਖੜ੍ਹੇ ਹੋ ਕੇ ਆਪਣੀ ਵੋਟ ਪਾਈ।ਭਾਜਪਾ ਉਮੀਦਵਾਰ ਜੀਵਨ ਗੁਪਤਾ ਨੇ ਆਪਣੇ ਪੂਰੇ ਪਰਿਵਾਰ ਸਮੇਤ ਵੋਟ ਪਾਈ।ਕਾਂਗਰਸ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੇ ਵੋਟ ਪਾਈ।ਆਮ ਆਦਮੀ ਪਾਰਟੀ ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਸੀਟ ਲਈ ਹੋਈ ਉਪ ਚੋਣ ਵਿੱਚ ਆਪਣੇ ਪੂਰੇ ਪਰਿਵਾਰ ਸਮੇਤ ਵੋਟ ਪਾਈ।
ਵੋਟਿੰਗ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਬੁੱਧਵਾਰ ਨੂੰ ਪੋਲਿੰਗ ਪਾਰਟੀਆਂ ਨੂੰ ਗਰਲਜ਼ ਖਾਲਸਾ ਕਾਲਜ ਤੋਂ ਪੋਲਿੰਗ ਸਮੱਗਰੀ ਨਾਲ ਪੋਲਿੰਗ ਸਟੇਸ਼ਨਾਂ ‘ਤੇ ਭੇਜਿਆ ਗਿਆ ਸੀ। ਅੱਜ ਵੋਟਿੰਗ ਦੇ ਨਾਲ, ਚੋਣਾਂ ਲੜ ਰਹੀਆਂ ਰਾਜਨੀਤਿਕ ਪਾਰਟੀਆਂ ਦੇ ਨੇਤਾਵਾਂ ਦਾ ਰਾਜਨੀਤਿਕ ਭਵਿੱਖ ਈਵੀਐਮ ਵਿੱਚ ਕੈਦ ਹੋ ਜਾਵੇਗਾ।
