ਅੰਮ੍ਰਿਤਸਰ ਪੁਲਿਸ ਨੇ 1 ਕਿਲੋ ਹੈਰੋਇਨ ਸਮੇਤ ਦੋ ਨਸ਼ਾ ਤਸਕਰਾ ਨੂੰ ਕੀਤਾ ਗ੍ਰਿਫ਼ਤਾਰ: ਪਾਕਿਸਤਾਨੀ ਤਸਕਰਾਂ ਨਾਲ ਸਿੱਧਾ ਸੰਪਰਕ

ਨਿਊਜ਼ ਪੰਜਾਬ

20 ਜੂਨ 2025

ਅੰਮ੍ਰਿਤਸਰ ਵਿੱਚ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਦਿਹਾਤੀ ਪੁਲਿਸ ਨੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੱਕ ਸੂਚਨਾ ਦੇ ਆਧਾਰ ‘ਤੇ, ਘਰਿੰਡਾ ਪੁਲਿਸ ਸਟੇਸ਼ਨ ਨੇ ਦੋ ਤਸਕਰਾਂ ਨੂੰ ਇੱਕ ਕਿਲੋ ਹੈਰੋਇਨ ਸਮੇਤ ਕਾਬੂ ਕੀਤਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਸੇਵਕ ਸਿੰਘ ਅਤੇ ਕੁਲਜੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਉਨ੍ਹਾਂ ਕੋਲੋਂ ਇੱਕ ਬਿਨਾਂ ਨੰਬਰ ਵਾਲਾ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ। ਮੁਲਜ਼ਮਾਂ ਦਾ ਪਾਕਿਸਤਾਨੀ ਤਸਕਰਾਂ ਨਾਲ ਸਿੱਧਾ ਸੰਪਰਕ ਹੈ ਅਤੇ ਉਹ ਹੁਣ ਤੱਕ 4 ਤੋਂ 5 ਖੇਪਾਂ ਮੰਗਵਾ ਚੁੱਕੇ ਹਨ। ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਹੀ ਵੱਖ-ਵੱਖ ਥਾਣਿਆਂ ਵਿੱਚ ਮਾਮਲੇ ਦਰਜ ਹਨ।ਡੀਐਸਪੀ ਅਟਾਰੀ ਲਖਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ। ਪੁਲਿਸ ਉਨ੍ਹਾਂ ਦੇ ਹੋਰ ਸਾਥੀਆਂ ਦੀ ਪਛਾਣ ਅਤੇ ਨੈੱਟਵਰਕ ਦਾ ਪਤਾ ਲਗਾਏਗੀ।