ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਕਥਾ ਅਤੇ ਕੀਰਤਨ ਸ਼ਮਾਗਮ ਅੱਜ – ਕੁਲਵਿੰਦਰ ਸਿੰਘ ਬੈਨੀਪਾਲ

ਨਿਊਜ਼ ਪੰਜਾਬ

ਲੁਧਿਆਣਾ, 22 ਜੂਨ – ਗੁਰੂਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ 1 ਦੁੱਗਰੀ ਵਿਖੇ ਹਫਤਾਵਾਰੀ ਗੁਰਮਤਿ ਕਥਾ ਅਤੇ ਕੀਰਤਨ ਸ਼ਮਾਗਮ ਮਿਤੀ 21 ਜੂਨ ਦਿਨ ਛਨੀਵਾਰ ਅਤੇ ਮਿਤੀ 22 ਜੂਨ ਦਿਨ ਐਤਵਾਰ ਦੇ ਸਮਾਗਮ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਨਿੱਘੇ ਸ਼ਹਿਯੋਗ ਸਦਕਾ ਕਰਵਾਏ ਜਾਂਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਸਮਾਗਮ ਵਿੱਚ ਛਨੀਵਾਰ ਪੰਥ ਪ੍ਰਸਿੱਧ ਕਥਾ ਵਾਚਕ ਅਤੇ ਪੰਥ ਪ੍ਰਸਿੱਧ ਰਾਗੀ ਜਥੇ ਕੀਰਤਨ ਅਤੇ ਕਥਾ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ ਛਨੀਵਾਰ ਗਿਆਨੀ ਨਿਰਮਲ ਸਿੰਘ ਲੁੱਧਿਆਣੇ ਵਾਲੇ ਵਾਲੇ ਸਾਮ 7/15 ਤੋਂ 8/30 ਵਜੈ ਤਕ ਸੰਗਤਾਂ ਨੂੰ ਸੁਖਮਨੀ ਸਾਹਿਬ ਜੀ ਦੀ ਕਥਾ ਦੀ ਵਿਆਖਿਆ ਸ੍ਰਵਣ ਕਰਵਾਉਣਗੇ। ਅਤੇ। ਦਿਨ ਐਤਵਾਰ ਸਵੇਰੇ ਅਮ੍ਰਿਤ ਵੇਲੇ ਰੋਜਾਨਾ ਦੀ ਤਰ੍ਹਾਂ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਵਿੱਚ ਕਿਤੇ ਜਾਣਗੇ ਅਤੇ ਆਸਾ ਜੀ ਦੀ ਵਾਰ ਦੇ ਕੀਰਤਨ ਗੁਰੂ ਘਰ ਦੇ ਹਜੂਰੀ ਰਾਗੀ ਭਾਈ ਜਸਵੰਤ ਸਿੰਘ ਗਗਨਦੀਪ ਸਿੰਘ ਅਤੇ ਅਮਨਦੀਪ ਸਿੰਘ ਜੀ ਸੰਗਤਾ ਨੂੰ ਸ੍ਰਵਣ ਕਰਵਾਉਣਗੇ। ਅਤੇ ਸਾਮ ਦੇ ਸਮਾਗਮ ਵਿੱਚ ਪਹਿਲਾਂ ਸੰਦੀਪ ਸਿੰਘ ਜਵੱਦੀ ਟਕਸਾਲ ਵਾਲੇ ਸੰਗਤਾਂ ਨੂੰ ਸੂਰਜ ਪ੍ਰਕਾਸ਼ ਦੀ ਕਥਾ ਦੀ ਵਿਆਖਿਆ ਕਰਕੇ ਨਿਹਾਲ ਕਰਨਗੇ ਅਤੇ ਸੋਧਰ ਰਹਿਰਾਸ ਦੀ ਚੌਂਕੀ ਤੋਂ ਬਾਅਦ ਪੰਥ ਪ੍ਰਸਿੱਧ ਰਾਗੀ ਭਾਈ ਮਨਜੀਤ ਸਿੰਘ ਪਠਾਨਕੋਟ ਵਾਲੇ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਸ੍ਰਵਨ ਕਰਵਾਉਣਗੇ! ਅਰਦਾਸ ਹੁਕਮਨਾਮੇ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ ਤੇ ਸੰਗਤਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਟਾਈਮ ਸਿਰ ਗੁਰੂਦਵਾਰਾ ਸਾਹਿਬ ਪਹੁੰਚ ਕੇ ਕਥਾ ਅਤੇ ਕੀਰਤਨ ਦਾ ਆਨੰਦ ਮਾਣੋ ਅਤੇ ਗੁਰੂ ਦੀਆ ਖੁਸੀਆ ਪ੍ਰਾਪਤ ਕਰੋ।ਅਤੇ ਮੀਟਿੰਗ ਵਿੱਚ ਸ਼ਾਮਲ ਹੋਏ ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਚੈਅਰਮੈਨ ਬਲਜੀਤ ਸਿੰਘ ਸੇਠੀ ਪਰਮਿੰਦਰ ਸਿੰਘ ਕਰਤਾਰ ਸਿੰਘ ਬਰਾੜ ਦਰਸ਼ਨ ਸਿੰਘ ਜਗਮੋਹਨ ਸਿੰਘ ਸਰਬਜੀਤ ਸਿੰਘ ਚਗਰ ਮਲਕੀਤ ਸਿੰਘ ਯਸਪਾਲ ਸ਼ਿੰਘ ਗੁਰਦੀਪ ਸਿੰਘ ਕਾਲੜਾ।