ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ‘ਸਰਦਾਰ ਜੀ 3’ ਵਿੱਚ ਪਾਕਿਸਤਾਨੀ ਅਦਾਕਾਰ ਨੂੰ ਲੈ ਕੇ ਭਾਰਤ’ਚ ਵਿਰੋਧ

ਨਿਊਜ਼ ਪੰਜਾਬ

23 ਜੂਨ 2025

ਦਿਲਜੀਤ ਦੋਸਾਂਝ ਨੇ ਐਤਵਾਰ ਦੇਰ ਰਾਤ ਆਪਣੇ ਅਧਿਕਾਰਤ ਇੰਸਟਾਗ੍ਰਾਮ ਅਕਾਊਂਟ ‘ਤੇ ਸਰਦਾਰ ਜੀ-3 ਦਾ ਟ੍ਰੇਲਰ ਸਾਂਝਾ ਕੀਤਾ। 27 ਜੂਨ ਨੂੰ ਰਿਲੀਜ਼ ਹੋਣ ਜਾ ਰਹੀ ਇਸ ਫਿਲਮ ਵਿੱਚ ਪਾਕਿਸਤਾਨੀ ਅਦਾਕਾਰਾ ਹਨੀਆ ਆਮਿਰ ਦੀ ਮੌਜੂਦਗੀ ਨੇ ਵਿਵਾਦ ਸ਼ੁਰੂ ਕਰ ਦਿੱਤਾ ਹੈ।

ਫੈਡਰੇਸ਼ਨ ਆਫ ਵੈਸਟਰਨ ਇੰਡੀਆ ਸਿਨੇ ਇੰਪਲਾਈਜ਼ (FWICE) ਦੇ ਪ੍ਰਧਾਨ ਬੀ.ਐਨ ਤਿਵਾੜੀ ਨੇ ਕਿਹਾ ਹੈ ਕਿ ਫਿਲਮ ਨੂੰ ਭਾਰਤ ਵਿੱਚ ਰਿਲੀਜ਼ ਨਹੀਂ ਹੋਣ ਦਿੱਤਾ  ਜਾਵੇਗਾ। ਪਾਕਿਸਤਾਨੀ ਕਲਾਕਾਰ ਨਾਲ ਕੰਮ ਕਰਨ ਵਾਲੇ ਹਰ ਨਿਰਮਾਤਾ ਅਤੇ ਅਦਾਕਾਰ ‘ਤੇ ਪਾਬੰਦੀ ਲਗਾਈ ਜਾਵੇਗੀ। ਦੋਸਾਂਝ ਭਾਰਤ ਵਿੱਚ ਕਿਤੇ ਵੀ ਪ੍ਰਦਰਸ਼ਨ ਨਹੀਂ ਕਰ ਸਕਣਗੇ।ਉਨ੍ਹਾਂ  ਕਿਹਾ, ‘ਅਸੀਂ ਉਨ੍ਹਾਂ ‘ਤੇ ਇਸ ਫਿਲਮ ਨੂੰ ਰਿਲੀਜ਼ ਕਰਨ ‘ਤੇ ਪਾਬੰਦੀ ਲਗਾ ਦਿੱਤੀ ਸੀ। ਉਨਾ ਕਿਹਾ ਕਿ ਜੇ ਉਹ ਫਿਲਮ ਨੂੰ ਵਿਦੇਸ਼ਾਂ ਵਿੱਚ ਜਾਂ ਪਾਕਿਸਤਾਨ ਵਿੱਚ ਰਿਲੀਜ਼ ਕਰਦੇ ਹਨ। ਜੇਕਰ ਉਹ ਅਜਿਹਾ ਕੁਝ ਕਰਦੇ ਹਨ, ਤਾਂ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੀ ਪ੍ਰੋਡਕਸ਼ਨ ਕੰਪਨੀ ਵ੍ਹਾਈਟ ਲੈਦਰ ਹਾਊਸ ਅਤੇ ਸਾਰੇ ਨਿਰਮਾਤਾਵਾਂ ‘ਤੇ ਭਾਰਤ ਵਿੱਚ ਪਾਬੰਦੀ ਲਗਾ ਦਿੱਤੀ ਜਾਵੇਗੀ। ਉਹ ਇੱਥੇ ਕੋਈ ਪ੍ਰੋਗਰਾਮ ਨਹੀਂ ਕਰ ਸਕਣਗੇ।’ਅਜਿਹੀ ਫਿਲਮ ਬਣਾਉਣ ਵਾਲੇ ਵਿਅਕਤੀ ਅਤੇ ਇਸ ਨਾਲ ਕੰਮ ਕਰਨ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕੀਤਾ ਜਾਵੇਗਾ। ਫੈਡਰੇਸ਼ਨ ਸਰਦਾਰ ਜੀ-3 ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਂਦੀ ਹੈ।